ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਪਾਠ ਦੇ ਪਾਏ ਭੋਗ
ਸੁਦੇਸ਼ ਵਾਟਿਕਾ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਪਾਠ ਦੇ ਭੋਗ
Publish Date: Fri, 03 Apr 2026 06:47 PM (IST)
Updated Date: Sat, 04 Apr 2026 04:08 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿੱਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਸਕੂਲ ਦੇ ਚੇਅਰਮੈਨ ਵਿਨੋਦ ਖੁਰਾਣਾ , ਪ੍ਰਿੰਸੀਪਲ ਮੈਡਮ ਮੀਨੂੰ ਗਰਗ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਸਾਰੇ ਵਿਦਿਆਰਥੀਆਂ ਦੀ ਚੰਗੀ ਸਿਹਤ, ਉਜਲੇ ਭਵਿੱਖ ਤੇ ਕਾਮਯਾਬੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨੂੰ ਗਰਗ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਰੱਬ ਦੇ ਨਾਮ ਨਾਲ ਕਰਨ ਨਾਲ ਵਿਦਿਆਰਥੀਆਂ ਵਿੱਚ ਸਾਕਾਰਾਤਮਕ ਸੋਚ ਅਤੇ ਅਨੁਸ਼ਾਸਨ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਲਈ ਪ੍ਰੇਰਿਤ ਕੀਤਾ। ਪਾਠ ਉਪਰੰਤ ਕੜਾਹ ਪ੍ਰਸਾਦ ਦਾ ਵੰਡ ਵੀ ਕੀਤਾ ਗਿਆ, ਜਿਸ ਵਿੱਚ ਸਾਰੇ ਹਾਜ਼ਰ ਲੋਕਾਂ ਨੇ ਭਾਗ ਲਿਆ। ਸਕੂਲ ਵਿੱਚ ਸ਼ਾਂਤੀਮਈ ਅਤੇ ਭਗਤੀਮਈ ਵਾਤਾਵਰਨ ਦੇ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਣ ਨਾਲ ਵਿਦਿਆਰਥੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸਕੂਲ ਦੇ ਪ੍ਰਧਾਨ ਲਗਨ ਖੁਰਾਣਾ ਨੇ ਸਾਰੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਸਾਲ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਆਪਣੇ ਲਕਸ਼ ਹਾਸਲ ਕਰਨ ਲਈ ਪੂਰੀ ਮਿਹਨਤ ਕਰਨ।