ਪੰਜਾਬੀ ’ਵਰਸਿਟੀ ਰਿਜਨਲ ਸੈਂਟਰ ਬਠਿੰਡਾ ਨੇ ਕਰਵਾਇਆ ਦੂਜਾ ਇਕਨੋਮਿਕ ਫੈਸਟ
ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਵੱਲੋਂ ਦੂਜਾ ਇਕਨੋਮਿਕ ਫੈਸਟ ਕਰਵਾਇਆ
Publish Date: Fri, 03 Apr 2026 08:19 PM (IST)
Updated Date: Sat, 04 Apr 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਵੱਲੋਂ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਵਿੱਚ ਦੂਜਾ ਅਰਥ ਸ਼ਾਸਤਰੀ ਮੇਲਾ (ਇਕਨਾਮਿਕ ਫੈਸਟ 2.0) ਉਤਸ਼ਾਹ ਨਾਲ ਮਨਾਇਆ। ਇਹ ਸਮਾਗਮ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ।
ਇਸ ਮੌਕੇ ਅਰਥ ਸ਼ਾਸਤਰ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫੈਸਰ ਡਾ. ਆਰਕੇ. ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਮੁਕਾਬਲਾ, ਪੋਸਟਰ ਤਿਆਰੀ, ਫੋਟੋਗ੍ਰਾਫੀ, ਕੀਮਤ ਪਛਾਣੋ, ਰੰਗੋਲੀ ਤੇ ਮਹਿੰਦੀ ਵਰਗੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਰਾਜਿੰਦਰਾ ਕਾਲਜ, ਡੀਏਵੀ ਕਾਲਜ, ਯੂਨੀਵਰਸਿਟੀ ਕਾਲਜ ਜੈਤੋ, ਯੂਨੀਵਰਸਿਟੀ ਕਾਲਜ ਘੁੱਦਾ, ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ, ਐੱਸਐੱਸਡੀ ਗਰਲਜ਼ ਕਾਲਜ ਭੋਖੜਾ, ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ ਅਤੇ ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਸਮੇਤ ਵੱਖ-ਵੱਖ ਕਾਲਜਾਂ ਦੇ 70 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿੱਚ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਜ਼ੀ ਮਾਰੀ, ਜਦਕਿ ਹੋਰ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਅਰਥ ਸ਼ਾਸਤਰ ਦੀ ਪ੍ਰੋਫੈਸਰ ਡਾ. ਸੁਮਨ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਸਮਾਗਮ ਦੇ ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ। ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੀ ਮੁਖੀ ਡਾ. ਨਵਦੀਪ ਕੌਰ ਤੇ ਵਿਭਾਗ ਦੇ ਅਧਿਆਪਕ ਡਾ. ਕੁਲਦੀਪ ਸਿੰਘ, ਡਾ. ਕੰਵਲ ਜਗਜੀਤ ਸਿੰਘ ਸਿੱਧੂ ਅਤੇ ਮਿਸ ਇੰਦਰਪ੍ਰੀਤ ਵੱਲੋਂ ਇਸ ਸਮਾਗਮ ਨੂੰ ਬੜੀ ਮਿਹਨਤ ਨਾਲ ਸੁਚਾਰੂ ਢੰਗ ਨਾਲ ਕਰਵਾਇਆ। ਡਾ. ਨਵਦੀਪ ਕੌਰ ਨੇ ਇਸ ਦੀ ਸਫਲਤਾ ਲਈ ਐੱਮਏ. ਅਰਥ ਸ਼ਾਸਤਰ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ ਅਤੇ ਗੈਰ-ਅਧਿਆਪਕ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਬਾਹਰੀ ਕਾਲਜਾਂ ਤੋਂ ਆਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਵਿਭਾਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਅੰਤ ’ਚ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ ਤੇ ਸਮਾਗਮ ਨੂੰ ਯਾਦਗਾਰ ਬਣਾਇਆ।