ਨੌਜਵਾਨ ਕ੍ਰਿਕਟ ਖਿਡਾਰੀ ਦੀ ਕਰੰਟ ਲੱਗਣ ਨਾਲ ਮੌਤ
ਨੌਜਵਾਨ ਕ੍ਰਿਕਟ ਖਿਡਾਰੀ ਦੀ ਕਰੰਟ ਲਗਣ ਨਾਲ ਮੌਤ
Publish Date: Sat, 04 Apr 2026 05:47 PM (IST)
Updated Date: Sat, 04 Apr 2026 05:49 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਪਿੰਡ ਕੋਠਾ ਗੁਰੂ ਵਿਖੇ ਸ਼ਾਮ ਨੂੰ ਇਕ ਨੌਜਵਾਨ ਕ੍ਰਿਕਟ ਖਿਡਾਰੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਬੇਵਕਤੀ ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਨੌਜਵਾਨ ਦੇ ਘਰ ਉਸਾਰੀ ਦਾ ਕੰਮ ਚੱਲ ਰਿਹਾ ਸੀ। ਘਰ ਦੇ ਇਨਵਰਟਰ ਨੂੰ ਲਾਉਂਦੇ ਸਮੇਂ ਨੌਜਵਾਨ ਨੂੰ ਬਿਜਲੀ ਕਰੰਟ ਨੇ ਆਪਣੀ ਲਪੇਟ ਵਿਚ ਲੈ ਲਿਆ। ਇਸ ਘਟਨਾ ਦੌਰਾਨ ਨੌਜਵਾਨ ਕ੍ਰਿਕਟ ਖਿਡਾਰੀ ਗਗਨਦੀਪ ਸਿੰਘ ਸਿੱਧੂ ਪੁੱਤਰ ਅਜੈਬ ਸਿੰਘ ਸਿੱਧੂ ਦੀ ਮੌਤ ਹੋ ਗਈ। ਬਾਰ੍ਹਵੀਂ ਜਮਾਤ ਪਾਸ ਨੌਜਵਾਨ ਗਗਨਦੀਪ ਸਿੰਘ ਕ੍ਰਿਕਟ ਦਾ ਬਹੁਤ ਵਧੀਆ ਖਿਡਾਰੀ ਸੀ। ਉਹ ਆਪਣੀ ਭੈਣ ਦਾ ਇਕਲੌਤਾ ਭਰਾ ਸੀ।