ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ
ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ
Publish Date: Sat, 04 Apr 2026 04:25 PM (IST)
Updated Date: Sun, 05 Apr 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਲਲਿਤ ਮੋਹਨ ਪਾਂਡੇ ਵਾਸੀ ਹਾਜੀ ਰਤਨ ਗੇਟ ਨੇ ਦੱਸਿਆ ਕਿ 3 ਅਪ੍ਰੈਲ ਨੂੰ ਅਣਪਛਾਤੇ ਵਿਅਕਤੀ ਉਸ ਦੇ ਘਰ ਬਾਹਰੋਂ ਮੋਟਰਸਾਈਕਲ ਨੰਬਰ ਪੀਬੀ 03 ਈਐਕਸ 0510 ਨੂੰ ਚੋਰੀ ਕਰਕੇ ਲੈ ਗਏ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਜਸਕਰਨ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।