- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 20 ਵਿਅਕਤੀ ਗ੍ਰਿਫਤਾਰ,

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 20 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਫਰਾਰ ਹੋਏ ਇਕ ਵਿਅਕਤੀ ਦੀ ਭਾਲ ਜਾਰੀ ਹੈ।। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 136 ਗ੍ਰਾਮ ਹੈਰੋਇਨ, 7260 ਕੈਪਸੂਲ 50 ਪਾਬੰਦੀਸ਼ੁਦਾ ਗੋਲੀਆਂ ਤੇ 30 ਲੀਟਰ ਲਾਹਣ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਸਿਵਲ ਹਸਪਤਾਲ ਨੇੜੇ ਛਾਪੇਮਾਰੀ ਕਰਦਿਆਂ ਰਾਜਵੀਰ ਸਿੰਘ ਵਾਸੀ ਰਾਮ ਨਗਰ, ਅਜੀਤ ਸਿੰਘ ਵਾਸੀ ਪਿੰਡ ਹਰਕ੍ਰਿਸ਼ਨਪੁਰਾ, ਜਗਦੀਸ਼ ਸਿੰਘ ਵਾਸੀ ਪਿੰਡ ਨੰਦਗੜ੍ਹ ਕੋਟੜਾ ਨੂੰ 110 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ਇੱਕ ਸਾਥੀ ਲਵਪ੍ਰੀਤ ਸਿੰਘ ਫਰਾਰ ਹੋਣ ਵਿੱਚ ਸਫਲ ਹੋ ਗਿਆ। ਥਾਣਾ ਕੋਤਵਾਲੀ ਦੇ ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਉੱਥੇ ਹੀ ਫਰਾਰ ਹੋਏ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਹੀ ਥਾਣਾ ਕੈਂਟ ਬਠਿੰਡਾ ਪੁਲਿਸ ਨੇ ਗੁਪਤ ਸੂਚਨਾ ’ਤੇ ਪਿੰਡ ਗੋਬਿੰਦਪੁਰਾ ’ਚ ਛਾਪੇਮਾਰੀ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਗੋਬਿੰਦਪੁਰਾ ਨੂੰ 2.50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਸੀਆਈਏ ਸਟਾਫ ਇਕ ਦੀ ਪੁਲਿਸ ਨੇ ਨਗਰ ਸੁਧਾਰ ਟਰੱਸਟ ਨੇੜੇ ਛਾਪੇਮਾਰੀ ਕਰਦਿਆਂ ਦਿਸ਼ਾਂਤ ਗਰਗ ਵਾਸੀ ਭੁੱਚੋ ਮੰਡੀ ਅਤੇ ਗੁਰਮਣ ਜੋਤ ਸਿੰਘ ਵਾਸੀ ਬਠਿੰਡਾ ਨੂੰ 7200 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਰ ’ਤੇ ਪਿੰਡ ਬੀੜ ਤਲਾਬ ਵਿੱਚ ਛਾਪੇਮਾਰੀ ਕਰਦਿਆਂ ਕਰਮਜੀਤ ਸਿੰਘ ਵਾਸੀ ਬੀੜ ਤਲਾਬ, ਹਰਵਿੰਦਰ ਸਿੰਘ ਵਾਸੀ ਪਿੰਡ ਮੁਲਤਾਨੀਆ ਤੇ ਪ੍ਰਗਟ ਸਿੰਘ ਵਾਸੀ ਜੋਧਪੁਰ ਰੋਮਾਣਾ ਨੂੰ 4.35 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਕੇਸ ਦਰਜ ਕੀਤਾ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਗੋਨਿਆਣਾ ਕਲਾਂ ਵਿਖੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ ਜਿਸ ਦੀ ਪਛਾਣ ਗੁਰਪਿੰਦਰ ਸਿੰਘ ਬਾਸੀ ਪਿੰਡ ਖੇਮੂਆਣਾ ਵਜੋਂ ਹੋਈ ਹੈ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਬਲਜੀਤ ਸਿੰਘ ਵਾਸੀ ਫੂਲ ਨੂੰ 50 ਪਾਬੰਦਸ਼ੁਦਾ ਗੋਲੀਆਂ ਸਮੇਤ ਦਿਆਲਪੁਰਾ ਭਾਈਕਾ ਤੋਂ ਫੜਿਆ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਪਿੰਡ ਰਾਮਣਵਾਸ ’ਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਗੁਰਤੇਜ ਸਿੰਘ ਵਾਸੀ ਪਿੰਡ ਬਾਲਿਆਂ ਵਾਲੀ ਵੱਲੋਂ ਹੋਈ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਹਰਪਾਲ ਸਿੰਘ ਅਤੇ ਇੰਦਰਜੀਤ ਸਿੰਘ ਵਾਸੀ ਪਿੰਡ ਕੋਟਫੱਤਾ ਨੂੰ 60 ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਛਾਪੇਮਾਰੀ ਕਰਦਿਆਂ ਮਨਦੀਪ ਸਿੰਘ ਵਾਸੀ ਮੌੜ ਖੁਰਦ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਜਦੋਂ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਬੀਰਾ ਸਿੰਘ ਵਾਸੀ ਮਾਹੀ ਨੰਗਲ ਨੂੰ 30 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਪਿੰਡ ਭਾਗੀ ਬਾਂਦਰ ਨੂੰ ਸੱਤ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਪਿੰਡ ਮਛਾਣਾ ਵਿੱਚ ਛਾਪੇਮਾਰੀ ਕਰਦਿਆਂ ਹਰਮੇਸ਼ ਕੁਮਾਰ ਅਤੇ ਬਲਤੇਜ ਸਿੰਘ ਨੂੰ ਚਾਰ ਗ੍ਰਾਮ ਹੈਰੋਇਨ ਤੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਝੁੰਬਾ ਵਿੱਚ ਛਾਪੇਮਾਰੀ ਕਰਦੇ ਮਨਦੀਪ ਸਿੰਘ ਨੂੰ ਇਕ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ।