ਦੋ ਲਾਪਰਵਾਹ ਵਾਹਨ ਚਾਲਕਾਂ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਗੱਡੀ ਚਾਲਕਾਂ ਖਿਲਾਫ ਕੇਸ ਦਰਜ
Publish Date: Sat, 04 Apr 2026 04:44 PM (IST)
Updated Date: Sun, 05 Apr 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਦੋ ਲਾਪਰਵਾਹ ਚਾਲਕਾਂ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਅਮਨਦੀਪ ਸਿੰਘ ਵਾਸੀ ਗੁਰੂ ਨਾਨਕਪੁਰਾ ਮਹੱਲਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਪਿੰਡ ਜੀਦਾ ਕੋਲ ਪੁੱਜਾ ਤਾਂ ਇੱਕ ਟਰੈਕਟਰ ਟਰਾਲਾ ਨੰਬਰ ਪੀਬੀ 40 ਏ 4753 ਨੇ ਲਾਪਰਵਾਹੀ ਨਾਲ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਨੇਹੀਆਂਵਾਲਾ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਮੁਲਜਮ ਚਾਲਕ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਹੀ ਥਾਣਾ ਵਾਲਿਆਂਵਾਲੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕੰਮੋ ਰਾਣੀ ਵਾਸੀ ਪਿੰਡ ਰਾਮ ਨਿਵਾਸ ਹਾਲ ਆਬਾਦ ਪਿੰਡ ਢੱਡੇ ਨੇ ਦੱਸਿਆ ਕਿ ਉਸ ਦਾ ਪਤੀ ਜਸਵੀਰ ਰਾਮ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਢੱਡੇ ਕੋਲ ਪੁੱਜਾ ਤਾਂ ਇਹ ਅਣਪਛਾਤੇ ਵਹੀਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਦੇ ਚਾਲਕ ਖਿਲਾਫ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।