ਕੁੱਟਮਾਰ ਦੇ ਤਿੰਨ ਕੇਸਾਂ ’ਚ 9 ਖ਼ਿਲਾਫ਼ ਪਰਚਾ
ਕੁੱਟਮਾਰ ਦੇ ਤਿੰਨ ਮਾਮਲਿਆਂ ਵਿੱਚ 9 ਖਿਲਾਫ ਕੇਸ ਦਰਜ
Publish Date: Sat, 04 Apr 2026 04:47 PM (IST)
Updated Date: Sun, 05 Apr 2026 04:02 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਨੌ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਭਗਤਾ ਭਾਈ ਕਾ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਆਕਾਸ਼ਦੀਪ ਸਿੰਘ ਵਾਸੀ ਪਿੰਡ ਹਾਕਮ ਸਿੰਘ ਵਾਲਾ ਨੇ ਦੱਸਿਆ ਕਿ ਉਹ ਪੇਪਰ ਦੇ ਕੇ ਸਰਕਾਰੀ ਸਕੂਲ ਜਲਾਲ ਦੇ ਬੱਸ ਅੱਡੇ ’ਤੇ ਆਪਣੇ ਦੋਸਤਾਂ ਸਮੇਤ ਖੜ੍ਹਾ ਸੀ। ਇਸ ਦੌਰਾਨ ਹੀ ਹੈਪੀ। ਗੱਬਰ ਉਰਫ ਵਿੱਕੀ। ਜੱਧੂ ਵਾਸੀਆਨ ਪਿੰਡ ਜਲਾਲ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਜ਼ਖਮੀ ਹੋ ਗਿਆ। ਥਾਣਾ ਭਗਤਾ ਭਾਈਕਾ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁਲਜਮਾ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ, ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ। ਇਸ ਤਰ੍ਹਾਂ ਹੀ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਅਮਨਦੀਪ ਸਿੰਘ ਵਾਸੀ ਪਿੰਡ ਪਿੱਥੋ ਨੇ ਦੱਸਿਆ ਕਿ ਗੁਰਤੇਜ ਸਿੰਘ ਅਤੇ ਉਸਦੀ ਪਤਨੀ ਨੀਲਮ ਰਾਣੀ ਨੇ ਘੇਰ ਕੇ ਗਾਲੀ ਗਲੋਚ ਕੀਤਾ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੀੜਤ ਅਨੁਸਾਰ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ ਹੈ। ਥਾਣਾ ਸਦਰ ਰਾਮਪੁਰਾ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਰਤੇਜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਨੀਲਮ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਰਨਦੀਪ ਕੌਰ ਵਾਸੀ ਪਿੰਡ ਵੀਰ ਖੁਰਦ ਨੇ ਦੱਸਿਆ ਕਿ ਉਸ ਦਾ ਭਰਾ ਘੁੰਮਣ ਕਲਾਂ ਵਿੱਚ ਸਾਡੇ ਘਰ ਦੇ ਸਾਹਮਣੇ ਵਾਲੀ ਗਲੀ ’ਚ ਪੁੱਜਾ ਤਾਂ ਜਸ਼ਨ, ਸਨੀ, ਲੱਭੂ ਤੇ ਕਾਸ਼ੀ ਵਾਸੀ ਘੁੰਮਣ ਕਲਾਂ ਨੇ ਉਸ ਦੇ ਭਰਾ ਨਾਲ ਗਾਲੀ ਗਲੋ ਸ਼ੁਰੂ ਕਰ ਦਿੱਤੀ ਤੇ ਕਿਰਚਾਂ ਨਾਲ ਹਮਲਾ ਕਰਕੇ ਜਖਮੀ ਕਰ ਦਿੱਤਾ। ਥਾਣਾ ਮੌੜ ਮੰਡੀ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਦੋਸ਼ੀ ਜਸ਼ਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।