ਕਣਕ ਖ਼ਰੀਦ ਤੋਂ ਪਹਿਲਾਂ ਪ੍ਰਸ਼ਾਸਨ ਤੇ ਆੜ੍ਹਤੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਕਣਕ ਖਰੀਦ ਸੀਜ਼ਨ ਤੋਂ ਪਹਿਲਾਂ ਪ੍ਰਸ਼ਾਸਨ ਤੇ ਆੜ੍ਹਤੀਆ ਵੱਲੋ ਪ੍ਰਬੰਧਾਂ ਦਾ ਜਾਇਜ਼ਾ
Publish Date: Sat, 04 Apr 2026 06:50 PM (IST)
Updated Date: Sun, 05 Apr 2026 04:08 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਕੋਟਫੱਤਾ : ਪ੍ਰਸ਼ਾਸਨਿਕ ਅਧਿਕਾਰੀਆਂ ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨਾਂ ਵੱਲੋਂ ਸਾਂਝਾ ਦੌਰਾ ਕੀਤਾ। ਇਸ ਮੌਕੇ ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਵਿੱਕੀ, ਸੋਮਨਾਥ ਸਿੰਗਲਾ, ਜਸਵੀਰ ਸਿੰਘ ਸਵਰਨਕਾਰ, ਰਾਮ ਨਾਥ, ਪਵਨ ਕੁਮਾਰ, ਸ਼ੈਲੀ ਕੁਮਾਰ ਤੇ ਕ੍ਰਿਸ਼ਨ ਕੁਮਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ। ਮੀਤ ਪ੍ਰਧਾਨ ਕੌਂਸਲ ਕੋਟ ਫੱਤਾ ਇਕਵਾਲ ਸਿੰਘ ਢਿੱਲੋਂ, ਰਾਮ ਕੁਮਾਰ, ਬੰਟੀ ਗਰਗ, ਅਸ਼ੋਕ ਕੁਮਾਰ, ਰਾਧੇ ਸ਼ਾਮ ਰਾਧਾ, ਜੋਨੀ ਗਰਗ ਤੇ ਵਿਜੇ ਕੁਮਾਰ ਗਰਗ, ਅੰਕੂ ਗਰਗ, ਬਲਜਿੰਦਰ ਸਿੰਘ ਢਿੱਲੋ ਵੀ ਮੌਕੇ ’ਤੇ ਮੌਜੂਦ ਰਹੇ। ਪੁਲਿਸ ਵਿਭਾਗ ਵੱਲੋਂ ਐੱਸਐੱਚਓ ਹਰਬੰਸ ਸਿੰਘ ਮਾਨ (ਥਾਣਾ ਕੋਟਫੱਤਾ) ਤੇ ਡੀਐੱਸਪੀ ਦਿਹਾਤੀ ਹਰਵਿੰਦਰ ਸਿੰਘ ਸੁਰਾਂ ਵੀ ਮੌਕੇ ’ਤੇ ਪਹੁੰਚੇ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਮੰਡੀ ’ਚ ਕਣਕ ਦੀ ਖ਼ਰੀਦ, ਸਟੋਰੇਜ, ਸਫਾਈ ਤੇ ਕਿਸਾਨਾਂ ਨੂੰ ਆਉਣ ਵਾਲੀਆਂ ਸੰਭਾਵਿਤ ਦਿੱਕਤਾਂ ਬਾਰੇ ਵਿਚਾਰਾਂ ਕੀਤੀਆਂ। ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਕਿ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣ ਦਿਆਂਗੇ ਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਆੜ੍ਹਤੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।