ਫੈਸ਼ਨ ਟੈਕਨੋਲੋਜੀ ਨਤੀਜੇ ’ਚ ਮਾਤਾ ਸੁੰਦਰੀ ਕਾਲਜ ਢੱਡੇ ਅੱਗੇ
ਫੈਸ਼ਨ ਟੈਕਨੋਲੋਜੀ ਦੇ ਨਤੀਜਿਆਂ ‘ਚ ਮਾਤਾ ਸੁੰਦਰੀ ਕਾਲਜ ਢੱਡੇ ਅੱਗੇ
Publish Date: Sun, 05 Apr 2026 04:38 PM (IST)
Updated Date: Mon, 06 Apr 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਲੜਕੀਆਂ ਦੀ ਸਿੱਖਿਆ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੀ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੀ ਇਕਾਈ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਬੀ.ਐਸ.ਸੀ. (ਫੈਸ਼ਨ ਟੈਕਨੋਲੋਜੀ) ਵਿਭਾਗ ਦੀਆਂ ਵਿਦਿਆਰਥਣਾਂ ਨੇ ਮਈ 2025 ਦੇ ਦੂਜੇ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਤੇ ਐਮ.ਡੀ. ਗੁਰਬਿੰਦਰ ਸਿੰਘ ਬੱਲੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਕਾਲਜ ਦੀ ਗੁਣਵੱਤਾ ਪੂਰਨ ਸਿੱਖਿਆ ਅਤੇ ਵਿਦਿਆਰਥਣਾਂ ਦੀ ਮਿਹਨਤ ਦਾ ਸਪੱਸ਼ਟ ਪ੍ਰਮਾਣ ਹਨ। ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵੀ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਸਫਲਤਾ ਅਧਿਆਪਕਾਂ ਦੀ ਲਗਨ, ਵਿਦਿਆਰਥਣਾਂ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਸੰਸਥਾ ਹਮੇਸ਼ਾਂ ਵਿਦਿਆਰਥਣਾਂ ਦੇ ਅਕਾਦਮਿਕ ਤੇ ਵਿਅਕਤੀਤਵ ਵਿਕਾਸ ਲਈ ਪ੍ਰਤਿਬੱਧ ਹੈ। ਨਵੀਨਤਮ ਤਕਨਾਲੋਜੀ ਅਤੇ ਨੈਤਿਕ ਮੁੱਲਾਂ ਦੇ ਸੰਯੋਗ ਨਾਲ ਵਿਦਿਆਰਥਣਾਂ ਨੂੰ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਨਤੀਜਿਆਂ ਬਾਰੇ ਵਿਭਾਗ ਮੁਖੀ ਪ੍ਰੋ. ਹਰਵਿੰਦਰ ਕੌਰ ਨੇ ਦੱਸਿਆ ਕਿ ਪਹਿਲੀ ਪੁਜੀਸ਼ਨ ‘ਤੇ ਜਸ਼ਨਦੀਪ ਕੌਰ, ਦੁਪਿੰਦਰਜੀਤ ਕੌਰ, ਗੁਰਮੀਤ ਕੌਰ ਅਤੇ ਮਨਜੀਤ ਕੌਰ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ। ਇਸੇ ਤਰ੍ਹਾਂ ਕਮਲਜੀਤ ਕੌਰ, ਰਾਣੀ ਕੌਰ ਅਤੇ ਸਰਬਜੀਤ ਕੌਰ ਨੇ 94.03 ਫੀਸਦੀ ਨਾਲ ਦੂਜੀ ਪੁਜੀਸ਼ਨ ਹਾਸਲ ਕੀਤੀ, ਜਦਕਿ ਹਰਮਨਪ੍ਰੀਤ ਕੌਰ, ਖੁਸ਼ਦੀਪ ਕੌਰ, ਕੁਲਵੀਰ ਕੌਰ, ਪ੍ਰਭਜੋਤ ਕੌਰ ਅਤੇ ਸੁਮਨਪ੍ਰੀਤ ਕੌਰ ਨੇ 93 ਫੀਸਦੀ ਅੰਕ ਲੈ ਕੇ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ। ਇਸ ਮੌਕੇ ਡਾਇਰੈਕਟਰ ਸਿੰਬਲਜੀਤ ਕੌਰ ਅਤੇ ਖਜਾਨਚੀ ਪ੍ਰਸ਼ੋਤਮ ਕੌਰ ਨੇ ਵੀ ਵਿਦਿਆਰਥਣਾਂ ਦੀ ਸਲਾਘਾ ਕੀਤੀ। ਸਮਾਗਮ ਦੌਰਾਨ ਕਾਲਜ ਦੇ ਅਧਿਆਪਕ ਵਰਗ ਅਤੇ ਸਟਾਫ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।