ਕੁੱਟਮਾਰ ਦੇ ਦੋਸ਼ ਹੇਠ ਦੋ ਖ਼ਿਲਾਫ਼ ਮਾਮਲਾ ਦਰਜ
ਕੁੱਟਮਾਰ ਦੇ ਦੋਸ਼ ਹੇਠ ਦੋ ਖ਼ਿਲਾਫ਼ ਮਾਮਲਾ ਦਰਜ
Publish Date: Sun, 05 Apr 2026 04:44 PM (IST)
Updated Date: Mon, 06 Apr 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਕਮਾਲੂ ਵਿਖੇ ਘਰ ’ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਤਕ ਨਹੀਂ ਹੋਈ ਹੈ। ਥਾਣਾ ਰਾਮਾਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਦਿਆਂ ਹਰਦੇਵ ਸਿੰਘ ਵਾਸੀ ਪਿੰਡ ਕਮਾਲੂ ਨੇ ਦੱਸਿਆ ਕਿ 3 ਅਪ੍ਰੈਲ ਨੂੰ ਉਹ ਆਪਣੇ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਮੁਲਜ਼ਮ ਲਖਵਿੰਦਰ ਸਿੰਘ ਤੇ ਗੋਰਾ ਸਿੰਘ ਵਾਸੀ ਪਿੰਡ ਕਮਾਲੂ ਉਸਦੇ ਘਰ ਵਿੱਚ ਦਾਖਲ ਹੋਏ ਅਤੇ ਕੁੱਟਮਾਰ ਕਰਕੇ ਜਖਮੀ ਕਰ ਦਿੱਤਾ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।