ਨਸ਼ਾ ਤਸਕਰੀ ਦੇ ਮਾਮਲੇ ’ਚ 8 ਮੁਲਜ਼ਮ ਕਾਬੂ
ਨਸ਼ਾ ਤਸਕਰੀ ਦੇ ਮਾਮਲੇ ਵਿਚ 8 ਮੁਲਜ਼ਮ ਗ੍ਰਿਫ਼ਤਾਰ
Publish Date: Sun, 05 Apr 2026 05:01 PM (IST)
Updated Date: Mon, 06 Apr 2026 04:02 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਦੇ ਖ਼ਿਲਾਫ਼ ਮੁਹਿੰਮ ਚਲਾਉਂਦੇ ਹੋਏ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ ਹੈਰੋਇਨ ਅਤੇ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਹਨ। ਥਾਣਾ ਥਰਮਲ ਪੁਲਿਸ ਨੇ ਮਲੋਟ-ਮੁਕਤਸਰ ਰੋਡ ਤੋਂ ਗੁਰਪ੍ਰੀਤ ਸਿੰਘ ਵਾਸੀ ਪਿੰਡ ਫੁੱਲੋਖਾਰੀ ਨੂੰ 41 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਨੇਹੀਆਂਵਾਲਾ ਪੁਲਿਸ ਵੱਲੋਂ ਪਿੰਡ ਗੋਨਿਆਣਾ ਕਲਾਂ ਤੋਂ ਸੁਖਦੀਪ ਸਿੰਘ ਵਾਸੀ ਪਿੰਡ ਕੋਠਾ ਗੁਰੂ ਕਾ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਬਲਾਹੜ ਬਿੰਝੂ ਤੋਂ ਹਰੀ ਚੰਦ ਵਾਸੀ ਗੋਨਿਆਣਾ ਮੰਡੀ ਨੂੰ 6.75 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਨਥਾਣਾ ਪੁਲਿਸ ਨੇ ਨਸ਼ੇ ਦੀ ਹਾਲਤ ਵਿੱਚ ਘੁੰਮ ਰਹੇ ਬਲਵੀਰ ਰਾਮ ਵਾਸੀ ਪਿੰਡ ਚੱਕ ਬਖ਼ਤੂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ, ਜਿਸਨੂੰ ਡੋਪ ਟੈਸਟ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਨਥਾਣਾ ਪੁਲਿਸ ਨੇ ਹੀ ਪਿੰਡ ਲਹਿਰਾ ਖ਼ਾਨਾ ਤੋਂ ਮਨਦੀਪ ਸਿੰਘ ਵਾਸੀ ਭੁੱਚੋ ਮੰਡੀ ਨੂੰ 7.70 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਫੂਲ ਪੁਲਿਸ ਨੇ ਪਿੰਡ ਹਰਿਨਾਮ ਸਿੰਘ ਵਾਲਾ ਤੋਂ ਗੁਰਦੀਪ ਸਿੰਘ ਨੂੰ ਪਿੰਡ ਕਾਲੇਕੋ ਤੋਂ 2.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਤਲਵੰਡੀ ਸਾਬੋ ਪੁਲਿਸ ਨੇ ਪਿੰਡ ਸਿੰਗੋ ਤੋਂ ਹਰਮਨ ਸਿੰਘ ਨੂੰ 2.75 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਰਾਮਾ ਪੁਲਿਸ ਨੇ ਪਿੰਡ ਰਾਮਾ ਤੋਂ ਸੂਮਨਦੀਪ ਕੌਰ ਵਾਸੀ ਪਿੰਡ ਬੰਗੀ ਰੂਲਦੂ ਨੂੰ 30 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।