ਦੀਪ ਸਿੱਧੂ ਦੇ ਜਨਮ ਦਿਨ ’ਤੇ 50 ਯੂਨਿਟ ਖ਼ੂਨ ਕੀਤਾ ਇਕੱਤਰ
ਦੀਪ ਸਿੱਧੂ ਦੇ ਜਨਮ ਦਿਨ ਨੂੰ ਸਮਰਪਿਤ ਵਿੱਚ ਖੂਨਦਾਨ ਕੈਂਪ ਲਗਾਇਆ
Publish Date: Sun, 05 Apr 2026 05:53 PM (IST)
Updated Date: Mon, 06 Apr 2026 04:05 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਮਰਹੂਮ ਅਦਾਕਾਰ ਕੌਮੀ ਯੋਧੇ ਦੀਪ ਸਿੱਧੂ ਦੇ ਜਨ ਮਦਿਨ ਨੂੰ ਸਮਰਪਿਤ ਸਵੈ-ਇੱਛੁਕ ਖੂਨਦਾਨ ਕੈਂਪ ਪਿੰਡ ਕੋਟ ਸ਼ਮੀਰ ਵਿਖੇ ਕਰਵਾਇਆ ਗਿਆ। ਇਹ ਕੈਂਪ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਲਾਇਆ ਗਿਆ। ਇਹ ਕੈਂਪ ਨੌਜਵਾਨ ਦਸਮੇਸ਼ ਸਪੋਰਟਸ ਐਂਡ ਵੈੱਲਫੇਅਰ ਕਲੱਬ ਅਤੇ ਯੂਨਾਈਟਡ ਵੈੱਲਫੇਅਰ ਸੁਸਾਇਟੀ ਦੇ ਸਾਂਝੇ ਉਪਰਾਲੇ ਤਹਿਤ ਲਗਾਇਆ ਗਿਆ। ਜਿਸ ਵਿੱਚ ਇਲਾਕੇ ਦੇ ਨੌਜਵਾਨਾਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ। ਕੈਂਪ ਦੀ ਸ਼ੁਰੂਆਤ ਮੌਕੇ ਸੰਤ ਬਾਬਾ ਕੇਸ਼ੋ ਰਾਮ ਜੀ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਅਤੇ ਸਵ. ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਮੌਜੂਦ ਰਹੇ।
ਉਨ੍ਹਾਂ ਨੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਲੱਬਾਂ ਦੇ ਮੈਂਬਰਾਂ ਦੀ ਇਸ ਮਨੁੱਖਤਾ ਭਰੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਮਨਦੀਪ ਸਿੰਘ ਸਿੱਧੂ ਵੱਲੋਂ ਖੂਨਦਾਨੀਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ ਗਿਆ। ਮੈਡੀਕਲ ਟੀਮ ਦੀ ਨਿਗਰਾਨੀ ਹੇਠ ਲਗਭਗ 50 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕਲੱਬ ਮੈਂਬਰਾਂ ਅਨੁਸਾਰ ਇਕੱਤਰ ਕੀਤਾ ਖੂਨ ਸਿਵਲ ਹਸਪਤਾਲ ਬਠਿੰਡਾ ਭੇਜਿਆ ਜਾਵੇਗਾ। ਜਿੱਥੇ ਇਹ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਅਤੇ ਐਮਰਜੈਂਸੀ ਹਾਲਾਤ ਵਿਚ ਮਰੀਜ਼ਾਂ ਦੀ ਸਹਾਇਤਾ ਲਈ ਵਰਤਿਆ ਜਾਵੇਗਾ। ਇਸ ਮੌਕੇ ਯੂਨਾਈਟਡ ਵੈਲਫੇਅਰ ਸੁਸਾਇਟੀ ਬਠਿੰਡਾ ਤੋਂ ਵਿਜੈ ਭੱਟ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਬੁੰਗਾ ਸਾਹਿਬ ਦੇ ਮੈਂਬਰ ਵੀ ਹਾਜ਼ਰ ਰਹੇ। ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਵੱਲੋਂ ਮੈਡੀਕਲ ਟੀਮ ਅਤੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਕੈਂਪ ਦੀ ਸਫਲਤਾ ਵਿੱਚ ਗੁਰਮੇਲ ਸਿੰਘ, ਸੁਖਜਿੰਦਰ ਸਿੰਘ, ਗੁਰਜੀਤ ਸਿੰਘ, ਅਜੈਬ ਸਿੰਘ, ਹਰਪ੍ਰੀਤ ਸਿੰਘ ਖਾਲਸਾ, ਅਰਸ਼ਦੀਪ ਸਿੰਘ ਤੇ ਜਗਵਿੰਦਰ ਸਿੰਘ ਚਹਿਲ (ਦੁਬਈ) ਸਮੇਤ ਕਈ ਵਲੰਟੀਅਰਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਅੰਤ ਵਿੱਚ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸਮਾਜ ਸੇਵਾ ਹੀ ਦੀਪ ਸਿੱਧੂ ਨੂੰ ਸੱਚੀ ਸ਼ਰਧਾਂਜਲੀ ਹੈ ਤੇ ਨੌਜਵਾਨਾਂ ਦਾ ਇਹ ਜਜ਼ਬਾ ਕਈ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਕ ਸਾਬਤ ਹੋਵੇਗਾ।