- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪ੍ਰਧਾਨ ਮਲੂਕਾ ਦੀ ਅਗਵਾਈ ਵਿੱਚ ਭਾਜਪਾ ਮਹਿਲਾ ਮੋਰਚੇ ਦੇ ਅਹੁਦੇਦਾਰਾਂ ਦਾ ਐਲਾਨ

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੇਂਡੂ ਖੇਤਰ ਵਿੱਚ ਭਾਜਪਾ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ, ਗੁਰਪ੍ਰੀਤ ਸਿੰਘ ਮਲੂਕਾ, ਲਗਾਤਾਰ ਸਰਗਰਮ ਦਿੱਖ ਰਹੇ ਹਨ। ਜਿਲ੍ਹਾ ਬਠਿੰਡਾ ਦਿਹਾਤੀ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਵਿੰਗਾਂ ਵਿੱਚ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅੱਜ ਭਾਜਪਾ ਦੇ ਸਥਾਨਕ ਦਫਤਰ ਵਿੱਚ ਮਹਿਲਾ ਮੋਰਚੇ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਮਹਿਲਾ ਮੋਰਚੇ ਦੀ ਜਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਸ਼ੇਰਗੜ ਨੇ ਸੂਚੀ ਜਾਰੀ ਕੀਤੀ।
ਨਵੇਂ ਨਿਯੁਕਤ ਅਹੁਦੇਦਾਰਾਂ ਵਿੱਚ ਸ਼ਾਮਲ ਹਨ। ਜਾਰੀ ਸੂਚੀ ਅਨੁਸਾਰ ਪਰਮਜੀਤ ਕੌਰ ਕਾਰਜਕਾਰਨੀ ਮੈਂਬਰ, ਨਿੱਕੀ ਕੌਰ ਮੀਤ ਪ੍ਰਧਾਨ, ਬਲਜੀਤ ਕੌਰ ਜਰਨਲ ਸਕੱਤਰ, ਲਖਬੀਰ ਕੌਰ ਜਰਨਲ ਸਕੱਤਰ, ਜਸਪ੍ਰੀਤ ਕੌਰ ਸਕੱਤਰ, ਜਸਵਿੰਦਰ ਕੌਰ ਖਜ਼ਾਨਚੀ, ਸਰਬਜੀਤ ਕੌਰ ਕਾਰਜਕਾਰਨੀ ਮੈਂਬਰ, ਬਲਵਿੰਦਰ ਕੌਰ ਸਕੱਤਰ, ਨੀਨਾ ਰਾਣੀ ਕਾਰਜਕਾਰਨੀ ਮੈਂਬਰ ਚੁਣ ਗਏੇ। ਗੁਰਪ੍ਰੀਤ ਸਿੰਘ ਮਲੂਕਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਸ਼ੇਰਗੜ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਨੇ 70 ਸਾਲ ਰਾਜ ਕੀਤਾ, ਪਰ ਉਸ ਦੌਰਾਨ ਔਰਤਾਂ ਨੂੰ ਕਦੇ ਬਰਾਬਰੀ ਦਾ ਦਰਜਾ ਤੇ ਸਨਮਾਨ ਨਹੀਂ ਮਿਲਿਆ। ਭਾਜਪਾ ਦੇ ਕਾਰਜਕਾਲ ਦੌਰਾਨ, ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਦੇਸ਼ ਵਿੱਚ ਔਰਤਾਂ ਲਈ ਸੰਵਿਧਾਨਕ ਹੱਕਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਾਰਲੀਮੈਂਟ ਅਤੇ ਵਿਧਾਨ ਸਭਾ ਵਿੱਚ ਔਰਤਾਂ ਦੀ ਬਰਾਬਰੀ ਦੇ ਹਿੱਸੇਦਾਰੀ ਲਈ ਕਾਨੂੰਨ ਬਣਾਏ ਜਾ ਰਹੇ ਹਨ। ਇਸ ਦੇ ਨਾਲ, ਔਰਤਾਂ ਲਈ ਅਨੇਕਾਂ ਲੋਕੇ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਮਲੂਕਾ ਨੇ ਸੂਬਾ ਸਰਕਾਰ ਉੱਤੇ ਵੀ ਔਰਤਾਂ ਦਾ ਬਾਰ-ਬਾਰ ਅਪਮਾਨ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਮੁੱਖੀ ਨੇ ਹਾਲ ਹੀ ਵਿੱਚ ਔਰਤਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਤੇ ਕਈ ਵਿਧਾਇਕ ਵੀ ਔਰਤਾਂ ਬਾਰੇ ਗਲਤ ਟਿੱਪਣੀਆਂ ਕਰਨ ਦੇ ਦੋਸ਼ੀ ਰਹੇ। ਉਨ੍ਹਾਂ ਨੇ ਜਾਣੂ ਕੀਤਾ ਕਿ ਮੋਦੀ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇੱਕ ਨਵੀਂ ਐਪ ਸ਼ੁਰੂ ਕੀਤੀ ਗਈ ਹੈ। ਇਸ ਐਪ ਰਾਹੀਂ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਮਹਿਲਾ ਆਪਣੇ ਨਾਲ ਹੋ ਰਹੀ ਬਦਸਲੂਕੀ ਬਾਰੇ ਸ਼ਿਕਾਇਤ ਦਰਜ ਕਰ ਸਕਦੀ ਹੈ, ਜਿਸਦਾ ਤੁਰੰਤ ਨਿਪਟਾਰਾ ਕੇਂਦਰੀ ਗ੍ਰਹਿ ਵਿਭਾਗ ਅਤੇ ਨੇੜਲੇ ਪੁਲਿਸ ਸਟੇਸ਼ਨ ਰਾਹੀਂ ਕਰਵਾਇਆ ਜਾਵੇਗਾ। ਇਸ ਮੌਕੇ ਸੂਬਾ ਜਰਨਲ ਸਕੱਤਰ ਐਸ ਸੀ ਮੋਰਚਾ ਜਸਵੀਰ ਸਿੰਘ ਮਹਿਰਾਜ, ਐਸਸੀ ਮੋਰਚਾ ਜਿਲ੍ਹਾ ਪ੍ਰਧਾਨ ਸਵਰਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਬੂਟਾ ਭਾਈਰੂਪਾ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਜਰਨਲ ਸਕੱਤਰ ਚੰਦਨ ਕਾਂਤ, ਜਰਨਲ ਸਕੱਤਰ ਮੇਜਰ ਸਿੰਘ ਬਰਾੜ ਅਤੇ ਜਿਲ੍ਹਾ ਮੀਡੀਆ ਕੰਵਨੀਅਰ ਰਤਨ ਸ਼ਰਮਾ ਮਲੂਕਾ ਵੀ ਮੌਜੂਦ ਸਨ ਅਤੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।