ਕਾਰ ਚਾਲਕ ਖ਼ਿਲਾਫ਼ ਕੇਸ ਦਰਜ
ਕਾਰ ਚਾਲਕ ਖਿਲਾਫ ਕੇਸ ਦਰਜ
Publish Date: Mon, 06 Apr 2026 04:26 PM (IST)
Updated Date: Tue, 07 Apr 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਆਰਟੀਗਾ ਕਾਰ ਦੇ ਡਰਾਈਵਰ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਨਿਸ਼ਾਤ ਯਾਦਵ ਵਾਸੀ ਅਰਜਨ ਨਗਰ ਬਠਿੰਡਾ ਨੇ ਦੱਸਿਆ ਕਿ 23 ਮਾਰਚ ਨੂੰ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਸਿਰ ਤੇ ਖੱਬੇ ਪੈਰ ’ਚ ਸੱਟਾਂ ਲੱਗੀਆਂ ਪੀੜਤ ਨੇ ਦੱਸਿਆ ਕਿ ਕਾਰ ਨੂੰ ਵਿਨੋਦ ਕੁਮਾਰ ਚਲਾ ਰਿਹਾ ਸੀ। ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਵਿਨੋਦ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਉਸ ਦੀ ਗ੍ਰਿਫਤਾਰੀ ਨਹੀਂ ਹੋਈ।