ਤਾਂਬੇ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਅੜਿੱਕੇ
ਤਾਂਬੇ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਗ੍ਰਿਫਤਾਰ
Publish Date: Mon, 06 Apr 2026 04:43 PM (IST)
Updated Date: Tue, 07 Apr 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਨ ਕਲੋਨੀ ਦੀ ਪੁਲਿਸ ਨੇ ਘਰ ਵਿੱਚੋਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਕ੍ਰਿਸ਼ਨ ਕੁਮਾਰ ਵਾਸੀ ਗਣਪਤੀ ਇਨਕਲੇਵ ਰੋਡ ਬਠਿੰਡਾ ਨੇ ਜਾਣਕਾਰੀ ਦਿੱਤੀ ਕਿ ਉਸ ਦੇ ਨਵੇਂ ਬਣ ਰਹੇ ਘਰ ਵਿੱਚ ਦਾਖਲ ਹੋ ਕੇ ਗੋਬਿੰਦ ਸਿੰਘ ਅਤੇ ਸੋਨੂ ਸਿੰਘ ਵਾਸੀ ਅਮਰਪੁਰਾ ਬਸਤੀ ਨੇ ਏਸੀ ਤਾਂਬੇ ਦੀਆਂ ਪਾਈਪਾਂ ਚੋਰੀ ਕਰ ਲਈਆਂ। ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਦੋਵਾਂ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।