ਸੜਕ ਹਾਦਸੇ ’ਚ 4 ਵਿਅਕਤੀ ਜ਼ਖ਼ਮੀ
ਤਲਵੰਡੀ ਮੌੜ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ
Publish Date: Mon, 06 Apr 2026 06:19 PM (IST)
Updated Date: Tue, 07 Apr 2026 04:06 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਲਵੰਡੀ ਮੌੜ ਰੋਡ ‘ਤੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਦੋ ਕਾਰਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨ੍ਹੀ ਭਿਆਨਕ ਸੀ ਕਿ ਦੋਵਾਂ ਵਾਹਨਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ ਅਨੁਸਾਰ ਇਕ ਕਾਰ ਰਾਮਾਂ ਇਲਾਕੇ ਨਾਲ ਸਬੰਧਤ ਹੈ, ਜਿਸਦਾ ਨੰਬਰ ਪੀਬੀ 08 ਐਮ 4155 ਹੈ, ਜਦਕਿ ਦੂਜੀ ਕਾਰ ਰਾਮ ਤੀਰਥ ਖੇਤਰ ਦੀ ਦੱਸੀ ਜਾ ਰਹੀ ਹੈ, ਜਿਸਦਾ ਨੰਬਰ ਪੀਬੀ 30 ਸੀ 2600 ਹੈ। ਹਾਦਸੇ ਵਿਚ ਕਾਰਾਂ ’ਚ ਸਵਾਰ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਕ ਕਾਰ ਚਾਲਕ ਨੇ ਅਚਾਨਕ ਯੂ-ਟਰਨ ਲਿਆ ਗਿਆ, ਜਿਸ ਨਾਲ ਸਾਹਮਣੇ ਆ ਰਹੀ ਦੂਜੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਸ ਉਪਰੰਤ ਜ਼ਖ਼ਮੀਆਂ ਨੂੰ ਤੁਰੰਤ ਬਾਬਾ ਦੀਪ ਸਿੰਘ ਸਿਵਲ ਹਸਪਤਾਲ, ਤਲਵੰਡੀ ਸਾਬੋ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਲਈ ਕਾਰਵਾਈ ਜਾਰੀ ਹੈ।