ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਬੰਧੀ ਹੋਈ ਮੀਟਿੰਗ
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਬੰਧੀ ਮੀਟਿੰਗ ਹੋਈ
Publish Date: Mon, 06 Apr 2026 06:28 PM (IST)
Updated Date: Tue, 07 Apr 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੇ ਸਬੰਧ ’ਚ ਇਕ ਅਹਿਮ ਮੀਟਿੰਗ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ ਸ਼ਹਿਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਰਣਨੀਤੀ ਤਿਆਰ ਕਰਨਾ ਸੀ। ਮੀਟਿੰਗ ਵਿਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਬਲਾਕ ਪ੍ਰਧਾਨਾਂ ਸਮੇਤ ਮਹਿਲਾ ਵਿੰਗ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਰਹੀ। ਸਾਰੇ ਹਾਜ਼ਰੀਨਾਂ ਨੇ ਯੋਜਨਾ ਦੇ ਲਾਭਾਂ ਅਤੇ ਇਸ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਸਬੰਧੀ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਵੱਲ ਇਸਨੂੰ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ। ਵਿਧਾਇਕ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਪੰਜਾਬ ਦੀਆਂ ਮਾਵਾਂ ਤੇ ਧੀਆਂ ਲਈ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇਕ ਇਤਿਹਾਸਕ ਪਹਿਲ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਇਸ ਯੋਜਨਾ ਬਾਰੇ ਜਾਣਕਾਰੀ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਨਾਲ ਜੋੜਨ। ਮੀਟਿੰਗ ਦੇ ਅੰਤ ’ਚ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਫੈਸਲਾ ਲਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਇਲਾਕਿਆਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਹਰ ਯੋਗ ਮਹਿਲਾ ਤਕ ਇਸ ਯੋਜਨਾ ਦਾ ਲਾਭ ਪਹੁੰਚ ਸਕੇ। ਇਸ ਮੌਕੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੱਖ ਵੱਖ ਅਹੁਦੇਦਾਰ ਆਦਿ ਹਾਜ਼ਰ ਸਨ।