- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫਤਾਰ, 100 ਗ੍ਰਾਮ ਅਫੀਮ, 112.75 ਗ੍ਰਾਮ ਹੈਰੋਇਨ, 250 ਕੈਪਸੂਲ ਬਰਾਮਦ

-ਸੌ ਗ੍ਰਾਮ ਅਫੀਮ, 112.75 ਗ੍ਰਾਮ ਹੈਰੋਇਨ, 250 ਕੈਪਸੂਲ ਬਰਾਮਦ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 13 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਥਰਮਲ ਦੀ ਪੁਲਿਸ ਨੇ ਰੇਲਵੇ ਕਰਾਸਿੰਗ ਓਵਰਬ੍ਰਿਜ ਦੇ ਥੱਲੇ ਮਲੋਟ ਰੋਡ ਉੱਪਰ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਟਿੰਕੂ ਉਰਫ ਬੱਬੂ ਬਾਸੀ ਜਨਤਾ ਨਗਰ ਬਠਿੰਡਾ ਵਜੋਂ ਹੋਈ ਹੈ। ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਬਠਿੰਡਾ ਕੇਂਦਰੀ ਜੇਲ੍ਹ ਦੀ ਪਾਰਕਿੰਗ ਵਿਚ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 68.25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਸਾਗਰ ਸਿੰਘ ਵਾਸੀ ਕੋਠੇ ਬਾਬਾ ਲੱਖਾ ਸਿੰਘ ਭੁੱਚੋ ਮੰਡੀ ਵਜੋਂ ਹੋਈ ਹੈ। ਸੀਆਈਏ ਸਟਾਫ ਦੋ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੀੜ ਤਲਾਬ ਵਿੱਚ ਛਾਪੇਮਾਰੀ ਕਰਦਿਆਂ ਜੋਤੀ ਵਾਸੀ ਬੀੜ ਤਲਾਬ ਬਸਤੀ ਨੰਬਰ ਇਕ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਸੀਆਈਏ ਸਟਾਫ ਦੋ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਲਜਮ ਕੁੜੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਗੰਗਾ ਦੇ ਬੱਸ ਅੱਡੇ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 90 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਹਰਮੇਲ ਸਿੰਘ ਵਾਸੀ ਪਿੰਡ ਕਲਿਆਣ ਸੁੱਖਾ ਵਜੋਂ ਹੋਈ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਦਿਆਲਪੁਰਾ ਵਿੱਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਤਰਸੇਮ ਸਿੰਘ ਵਾਸੀ ਪਿੰਡ ਜਲਾਲ ਵਜੋਂ ਹੋਈ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਹਮੀਰਗੜ੍ਹ ਤੋਂ ਜਸਵਿੰਦਰ ਸਿੰਘ ਵਾਸੀ ਕੋਇਰ ਸਿੰਘ ਵਾਲਾ ਨੂੰ 100 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਫੂਲ ਦੀ ਪੁਲਿਸ ਨੇ ਪਿੰਡ ਹਰਨਾਮ ਸਿੰਘ ਵਾਲਾ ਨੇੜੇ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਗੁਰਪ੍ਰੇਮ ਸਿੰਘ ਵਾਸੀ ਪਿੰਡ ਢਿਪਾਲੀ ਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਬੁਰਜ ਗਿੱਲ ਵਜੋਂ ਹੋਈ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਸਟੈਲਕੋ ਫੈਕਟਰੀ ਨੇੜੇ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨਾਂ ਦੀ ਪਛਾਣ ਨਾਇਬ ਸਿੰਘ ਅਤੇ ਗੁਰਦਿੱਤ ਸਿੰਘ ਬਾਸੀ ਪਿੰਡ ਲਹਿਰਾ ਧੂਰਕੋਟ ਵਜੋਂ ਹੋਈ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਗਿੱਲ ਕਲਾਂ ਤੋਂ ਗੋਸ਼ਾ ਸਿੰਘ ਵਾਸੀ ਕਰਾੜਵਾਲਾ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਬਾਘਾ ਤੋਂ ਸਿਕੰਦਰ ਸਿੰਘ ਵਾਸੀ ਸੁਖਲੱਧੀ ਨੂੰ 60 ਕੈਪਸੂਲਾਂ ਸਮੇਤ ਕਾਬੂ ਕੀਤਾ ਹੈ।ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਰੋਡ ’ਤੇ ਸੰਗਤ ਕੈਂਚੀਆਂ ਨੇੜੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਏਕਮ ਦੀਪ ਸਿੰਘ ਵਾਸੀ ਪਿੰਡ ਬੰਗੀ ਰੁਘੂ ਵਜੋਂ ਹੋਈ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਬਲਵੰਤ ਸਿੰਘ ਵਾਸੀ ਹਰਕ੍ਰਿਸ਼ਨਪੁਰਾ ਨੂੰ ਡੇਢ ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ।