1014 ਲਾਭਪਾਤਰੀਆਂ ਨੂੰ 5.17 ਕਰੋੜ ਦੀ ਰਾਸ਼ੀ ਜਾਰੀ
1014 ਲਾਭਪਾਤਰੀਆਂ ਨੂੰ 5.17 ਕਰੋੜ ਦੀ ਰਾਸ਼ੀ ਜਾਰੀ
Publish Date: Tue, 07 Apr 2026 04:39 PM (IST)
Updated Date: Wed, 08 Apr 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਵਰਗਾਂ ਨਾਲ ਸਬੰਧਤ 1014 ਲਾਭਪਾਤਰੀਆਂ ਨੂੰ ਬਣਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਭੇਜੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦੱਸਿਆ ਕਿ ਮਹੀਨਾ ਅਗਸਤ 2025 ਤੋਂ ਮਹੀਨਾ ਜਨਵਰੀ 2026 ਤਕ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ 761 ਲਾਭਪਾਤਰੀਆਂ ਨੂੰ 3 ਕਰੋੜ 88 ਲੱਖ 11 ਹਜ਼ਾਰ ਰੁਪਏ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਪਛੜੀਆਂ ਸ੍ਰੇਣੀਆਂ ਅਤੇ ਹੋਰ ਵਰਗਾਂ ਨਾਲ ਸਬੰਧਤ 253 ਬਿਨੈਕਾਰਾਂ ਨੂੰ 1 ਕਰੋੜ 29 ਲੱਖ 3 ਹਜ਼ਾਰ ਦੀ ਰਾਸ਼ੀ ਜਾਰੀ ਕੀਤੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਬਰਿੰਦਰ ਸਿੰਘ ਨੇ ਦੱਸਿਆ ਕਿ ਕੁੱਲ 1014 ਲਾਭਪਾਤਰੀਆਂ ਨੂੰ 5.17 ਕਰੋੜ ਤੋਂ ਵੱਧ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਹੀ ਜ਼ਿਲ੍ਹਾ ਖਜ਼ਾਨਾ ਦਫ਼ਤਰ ਰਾਹੀਂ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।