ਬਿੰਦਰਾ ਦੂਜੀ ਵਾਰ ਬਣੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ
ਬਿੰਦਰਾ ਦੂਸਰੀ ਵਾਰ ਬਣੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੈਸ ਮੀਡੀਆ ਇੰਚਾਰਜ
Publish Date: Tue, 07 Apr 2026 04:53 PM (IST)
Updated Date: Wed, 08 Apr 2026 04:00 AM (IST)

ਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜ਼ਿਲ੍ਹਾ ਬਠਿੰਡਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਸਹਿਮਤੀ ਨਾਲ 51 ਮੈਂਬਰੀ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਪਾਰਟੀ ਦੇ ਨੌਜਵਾਨ ਟਕਸਾਲੀ ਕਾਂਗਰਸੀ ਆਗੂ ਰੁਪਿੰਦਰ ਬਿੰਦਰਾ ਨੂੰ ਦੂਸਰੀ ਵਾਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰੈਸ ਮੀਡੀਆ ਇੰਚਾਰਜ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਇਸ ਨਿਯੁਕਤੀ ਦੀ ਖਬਰ ਆਉਂਦਿਆਂ ਹੀ ਰੁਪਿੰਦਰ ਬਿੰਦਰਾ ਦੇ ਸਮਰਥਕਾਂ, ਪਾਰਟੀ ਵਰਕਰਾਂ ਤੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਵਧਾਈ ਦੇਣ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਮੌਕੇ ਰੁਪਿੰਦਰ ਬਿੰਦਰਾ ਨੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਰਨਲ ਸੈਕਟਰੀ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਸਮੇਤ ਸਮੁੱਚੀ ਲੀਡਰਸ਼ਿਪ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਤੋਂ ਪਹਿਲਾਂ ਵੀ ਕਾਂਗਰਸ ਪਾਰਟੀ ਦੇ ਹਰ ਮੋਰਚੇ ਵਿੱਚ ਅੱਗੇ ਹੋ ਕੇ ਜਿੰਮੇਵਾਰੀ ਨਿਭਾਈ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਤਕੜਾ ਕਰਨ ਲਈ ਲੋਕਾਂ ਨਾਲ ਹੋਰ ਤਾਲਮੇਲ ਵਧਾਇਆ ਜਾਵੇਗਾ ਤੇ ਪਾਰਟੀ ਦੇ ਹਰ ਪ੍ਰੋਗਰਾਮ ਤੇ ਹੁਕਮ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੇ ਹਮਾਇਤੀਆਂ, ਪਾਰਟੀ ਵਰਕਰਾਂ ਤੇ ਕੰਮ ਨਾਲ ਹੋਈ ਹੈ, ਜਿਸ ਲਈ ਉਹ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ। ਜ਼ਿਕਰਯੋਗ ਹੈ ਕਿ ਰੁਪਿੰਦਰ ਬਿੰਦਰਾ ਦਾ ਪਰਿਵਾਰ ਟਕਸਾਲੀ ਕਾਂਗਰਸੀ ਪਰਿਵਾਰ ਹੈ ਜੋ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ। ਇੱਥੇ ਜ਼ਿਕਰਯੋਗ ਹੈ ਬਿੰਦਰਾ ਨੇ ਕਾਂਗਰਸੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕੀਤਾ ਹੈ। ਉਨ੍ਹਾਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਸਦਕਾ ਇਹ ਅਹੁਦਾ ਦੂਜੀ ਵਾਰ ਦਿੱਤਾ ਗਿਆ ਹੈ।