ਖੁਸ਼ਬਾਜ ਜਟਾਣਾ ਦੇ ਦੇਹਾਂਤ ਨਾਲ ਸੋਗ ਦੀ ਲਹਿਰ
ਖੁਸ਼ਬਾਜ ਜਟਾਣਾ ਦੇ ਦਿਹਾਂਤ ਨਾਲ ਸੋਗ ਦੀ ਲਹਿਰ
Publish Date: Tue, 07 Apr 2026 05:08 PM (IST)
Updated Date: Wed, 08 Apr 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਥਾਣਾ : ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਦੇ ਅਚਾਨਕ ਦੇਹਾਂਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਕਾਂਗਰਸ ਦੇ ਨਿਧੜਕ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਨਥਾਣਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੁਸ਼ਬਾਜ ਜਟਾਣਾ ਹਰ ਇਕ ਛੋਟੇ-ਵੱਡੇ ਵਰਕਰ ਨਾਲ ਬਹੁਤ ਪਿਆਰ ਤੇ ਸਤਿਕਾਰ ਨਾਲ ਮਿਲਦੇ ਸਨ। ਜਟਾਣਾ ਹਮੇਸ਼ਾ ਲੋਕਾਂ ਦੇ ਕੰਮ ਆਉਣ ਵਾਲੇ ਇਨਸਾਨ ਸਨ ਅਤੇ ਖਾਸ ਕਰਕੇ ਗਰੀਬ ਵਰਗ ਲਈ ਮਸੀਹਾ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਖੁਸ਼ਬਾਜ ਜਟਾਣਾ ਵੱਲੋਂ ਸਮਾਜ ਅਤੇ ਪਾਰਟੀ ਲਈ ਕੀਤੇ ਗਏ ਯੋਗਦਾਨ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ। ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਅੰਤਿਮ ਸੰਸਕਾਰ ਦੌਰਾਨ ਹੋਏ ਵੱਡੇ ਇਕੱਠ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਲੋਕ ਉਨ੍ਹਾਂ ਨੂੰ ਕਿੰਨਾ ਪਿਆਰ ਅਤੇ ਸਤਿਕਾਰ ਕਰਦੇ ਸਨ। ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਕੁਲਵੰਤ ਸਿੰਘ ਲੱਬੂ, ਮਾਸਟਰ ਗੁਰਬਚਨ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਦੁੱਖ ਪ੍ਰਗਟਾਉਂਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।