ਮਾਤਾ ਸੁੰਦਰੀ ਸਕੂਲ ’ਚ ਕਰਵਾਇਆ ਦਸਤਾਰ ਮੁਕਾਬਲਾ
ਮਾਤਾ ਸੁੰਦਰੀ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲਾ ਕਰਵਾਇਆ
Publish Date: Tue, 07 Apr 2026 05:42 PM (IST)
Updated Date: Wed, 08 Apr 2026 04:03 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਸਕੂਲ ਕੋਟਸ਼ਮੀਰ ਵਿਖੇ ਦਸਤਾਰ ਸਜਾਓ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਵੱਧ ਚੜ ਕੇ ਹਿੱਸਾ ਲਿਆ ਅਤੇ ਦਸਤਾਰ ਦੀ ਮਹੱਤਤਾ ਅਤੇ ਸਿੱਖੀ ਪਰੰਪਰਾ ਨੂੰ ਦਰਸਾਇਆ। ਇਸ ਮੁਕਾਬਲੇ ਦੇ ਨਤੀਜੇ ਜਨਰਲ ਅਧਿਆਪਕ ਗੁਰਦੀਪ ਸਿੰਘ ਢਿੱਲੋ ਵੱਲੋਂ ਤਿਆਰ ਕੀਤੇ ਗਏ। ਇਸ ਦੌਰਾਨ ਪਹਿਲਾ ਸਥਾਨ ਸਰਤਾਜ ਸਿੰਘ (ਛੇਵੀਂ ਬੀ), ਦੂਜਾ ਸਥਾਨ ਗੁਰਪ੍ਰੀਤ ਸਿੰਘ (ਸਤਵੀਂ ਬੀ), ਤੀਜਾ ਸਥਾਨ ਹਰਜਿੰਦਰ ਸਿੰਘ (ਅਠਵੀਂ ਬੀ) ਤੇ ਅਭੀਜੋਤ ਸਿੰਘ (ਪੰਜਵੀਂ) ਜਮਾਤ ਨੇ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ 15 ਅਪ੍ਰੈਲ ਨੂੰ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ।