ਦਸਤਾਰ ਸਜਾਓ ਮੁਕਾਬਲੇ ਦੇ ਜੇਤੂ ਸਨਮਾਨਿਤ
ਖ਼ਾਲਸਾ ਕਾਲਜ ‘ਚ ਦਸਤਾਰ ਸਜਾਓ ਮੁਕਾਬਲਾ ਕਰਵਾਇਆ
Publish Date: Tue, 07 Apr 2026 08:20 PM (IST)
Updated Date: Wed, 08 Apr 2026 04:14 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕਾਲਜ ਦੇ ਗੁਰਮਤਿ ਵਿਚਾਰ ਕੇਂਦਰ ਅਤੇ ਈਸੀਏ ਵਿਭਾਗ ਵੱਲੋਂ ਖ਼ਾਲਸਾ ਸਾਜਨਾ ਦਿਵਸ ਅਤੇ ‘ਦਸਤਾਰ ਸਜਾਓ ਮੁਹਿੰਮ’ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਓ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ 25 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਭਜਿੰਦਰ ਸਿੰਘ ਬੀਏ ਭਾਗ ਤੀਜਾ ਨੇ ਪਹਿਲਾ ਸਥਾਨ, ਗੁਰਕਮਲ ਸਿੰਘ ਬੀਏ ਭਾਗ ਦੂਜਾ ਨੇ ਦੂਜਾ ਸਥਾਨ ’ਤੇ ਅਕਾਸ਼ਦੀਪ ਸਿੰਘ ਬੀਏ ਭਾਗ ਦੂਜਾ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਸਿੱਖ ਧਰਮ ਅਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਡਾ. ਸਿਮਰਜੀਤ ਕੌਰ, ਅਰਸ਼ਦੀਪ ਸਿੰਘ ਧਾਰਮਿਕ ਵਿਸ਼ੇ ਦੇ ਅਧਿਆਪਕ, ਪ੍ਰੋ. ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।