ਸੜਕ ਹਾਦਸੇ ’ਚ ਇਕ ਜ਼ਖ਼ਮੀ
ਸੜਕ ਹਾਦਸੇ ’ਚ ਇਕ ਜ਼ਖ਼ਮੀ
Publish Date: Wed, 08 Apr 2026 04:34 PM (IST)
Updated Date: Thu, 09 Apr 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਤ ਮੰਡੀ : ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਪਿੰਡ ਗੁਰੂਸਰ ਸੈਣੇਵਾਲਾ ਦੇ ਬੱਸ ਅੱਡਾ ਨੇੜੇ ਪਿਕਅੱਪ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ’ਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਵਿਅਕਤੀ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਬਠਿੰਡੇ ਵਾਲੇ ਪਾਸੇ ਤੋਂ ਆ ਰਹੀ ਪਿਕਅੱਪ ਗੱਡੀ ਦੇ ਚਾਲਕ ਨੂੰ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਨੂੰ ਐਂਬੂਲੈਂਸ ਰਾਹੀਂ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀ ਦੀ ਪਛਾਣ ਦਿਆਲ ਸਿੰਘ ਵਾਸੀ ਮਹਿਤਾ ਵਜੋਂ ਹੋਈ ਹੈ।