ਕੁੱਟਮਾਰ ਦੇ ਦੋਸ਼ ਹੇਠ ਪੰਜ ਖਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਪੰਜ ਖਿਲਾਫ਼ ਕੇਸ ਦਰਜ
Publish Date: Wed, 08 Apr 2026 04:48 PM (IST)
Updated Date: Thu, 09 Apr 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਕੁੱਟ-ਮਾਰ ਦ ਦੋਸ਼ ਹੇਠ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਤੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਗੁਰਪ੍ਰੀਤ ਸਿੰਘ ਵਾਾਸੀ ਪਿੰਡ ਭੁੱੱਚੋ ਕਲਾਂ ਨੇ ਦੱਸਿਆ ਕਿ ਬੱਚਿਆਂ ਦੇ ਝਗੜੇ ਨੂੰ ਲੈ ਕੇ ਪ੍ਰਦੀਪ ਸਿੰਘ, ਰਾਜਨਦੀਪ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਕੌਰ ਤੇ ਗਗਨਦੀਪ ਕੌਰ ਵਾਸੀ ਭੁੱਚੋ ਕਲਾ ਨੇ ਉਸ ਦੀ ਕੁੱਟਮਾਰ ਕੀਤੀ। ਪੀੜਤ ਨੇ ਦੱਸਿਆ ਕਿ ਕੁੱਟਮਾਰ ਦੌਰਾਨ ਉਸ ਦੀ ਪੰਜ ਤੋਲੇ ਚਾਂਦੀ ਦੀ ਚੇਨ ਅਤੇ 25 ਹਜ਼ਾਰ ਗੁੰਮ ਹੋ ਗਏ। ਪੀੜਤ ਨੇ ਦੱਸਿਆ ਕਿ ਦੋਸ਼ੀਆਂ ਨੂੰ ਜਾਂਦੇ ਹੋਏ ਉਸ ਦਾ ਮੋਟਰਸਾਈਕਲ ਨੰਬਰ ਪੀਬੀ 64, 8563 ਵੀ ਨਾਲ ਲੈ ਗਏ। ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।