ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਦੋ ਕਾਬੂ
50 ਗ੍ਰਾਮ ਹੈਰੋਇਨ ਤੇ 15 ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫਤਾਰ
Publish Date: Wed, 08 Apr 2026 05:35 PM (IST)
Updated Date: Thu, 09 Apr 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ ਤੇ 15 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਡਲ ਟਾਊਨ ਫੇਜ਼-3 ’ਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਅੰਕਿਤ ਵਾਸੀ ਗੁਰੂ ਨਾਨਕਪੁਰਾ ਮਹੱਲਾ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਹੀ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗੁਰਜੰਟ ਸਿੰਘ ਬਾਸੀ ਭਾਗੀਵਾਂਦਰ ਨੂੰ 15 ਪਾਬੰਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਕ ਹੋਰ ਮਾਮਲੇ ’ਚ ਥਾਣਾ ਨਥਾਣਾ ਦੀ ਪੁਲਿਸ ਨੇ ਨਸ਼ਾ ਕਰਨ ਵਾਲੇ ਵਿਅਕਤੀ ਦਾ ਡੋਪ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਕੈਰੋ ਖਾਨ ਵਾਸੀ ਪਿੰਡ ਲਹਿਰਾਖਾਨਾ ਵਜੋਂ ਹੋਈ ਹੈ।