ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ
ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ
Publish Date: Wed, 08 Apr 2026 05:37 PM (IST)
Updated Date: Thu, 09 Apr 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਹੱਕਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲੱਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ। ਜਾਰੀ ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਵਿਆਹ-ਸ਼ਾਦੀ ਅਤੇ ਹੋਰ ਸਮਾਗਮਾਂ ਆਦਿ ਤੇ ਪਟਾਖੇ/ਆਤਿਸ਼ਬਾਜੀ ਆਦਿ ਚਲਾਉਣ ਅਤੇ ਆਰਮ ਫਾਇਰ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਹੀ ਇਕ ਹੋਰ ਜਾਰੀ ਹੁਕਮ ਅਨੁਸਾਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ’ਤੇ ਚੜਣ ਜਾਂ ਅਜਿਹੀਆਂ ਉਚੀਆਂ ਥਾਵਾਂ ’ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ, ਟਰਾਂਸਪਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਾਈ ਜਾਂਦੀ ਹੈ। ਇਹ ਹੁਕਮ 9 ਜੂਨ 2026 ਤਕ ਲਾਗੂ ਰਹਿਣਗੇ।