ਮੰਤਰੀ ਸੰਜੀਵ ਅਰੋੜਾ ਅੱਜ ਦੇਣਗੇ ਪਲਾਟਾਂ ਦੇ ਮਾਲਕੀ ਪੱਤਰ
ਕੈਬਨਿਟ ਮੰਤਰੀ ਸੰਜੀਵ ਅਰੋੜਾ ਅੱਜ ਦੇਣਗੇ ਪਲਾਟਾਂ ਦੇ ਮਾਲਕੀ ਪੱਤਰ
Publish Date: Wed, 08 Apr 2026 06:07 PM (IST)
Updated Date: Thu, 09 Apr 2026 04:05 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅੱਜ ਨਗਰ ਸੁਧਾਰ ਟਰੱਸਟ ਵੱਲੋਂ ਬਣਾਈ ਜਾਣ ਵਾਲੀ ਕਲੋਨੀ ਨੇ ਲਾਭਪਾਤਰੀਆਂ ਨੂੰ ਪਲਾਟਾਂ ਦੇ ਮਾਲਕੀ ਪੱਤਰ ਵੰਡਣਗੇ। ਇਸ ਦੇ ਨਾਲ ਹੀ ਗੋਨਿਆਣਾ ਰੋਡ ’ਤੇ ਬਣਨ ਵਾਲੀ ਸ਼ਹੀਦ ਭਗਤ ਸਿੰਘ ਇਨਕਲੇਵ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਕਲੋਨੀ ਲਈ ਪਹਿਲਾਂ ਡਰਾਅ ਰਾਹੀਂ ਪਲਾਟਾਂ ਦੀ ਵੰਡ ਕੀਤੀ ਗਈ ਸੀ। ਹੁਣ ਇਨ੍ਹਾਂ ਪਲਾਟਾਂ ਦੇ ਮਾਲਕੀ ਪੱਤਰ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਖੁਦ ਹੱਕਦਾਰਾਂ ਨੂੰ ਸੌਂਪਣਗੇ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ’ਤੇ ਕੈਬਨਿਟ ਮੰਤਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਲੋਕਾਂ ਲਈ ਮਹੱਤਵਪੂਰਨ ਹੈ ਕਿਉਂਕਿ ਉਨ੍ਹਾਂ ਪਲਾਟਾਂ ਦੇ ਮਾਲਕੀ ਪੱਤਰ ਦਿੱਤੇ ਜਾਣੇ ਹਨ। ਉਨ੍ਹਾਂ ਨੇ ਹੋਰ ਦੱਸਿਆ ਕਿ ਟਰੱਸਟ ਵੱਲੋਂ ਇਲਾਕੇ ਦੇ ਵਿਕਾਸ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਟਰੱਸਟ ਬਹੁਤ ਘੱਟ ਸਮੇਂ ਵਿਚ ਜਿੱਥੇ ਪਲਾਟਾਂ ਦੇ ਡਰਾਅ ਕੱਢੇ, ਉਥੇ ਹੀ ਉਨ੍ਹਾਂ ਲੋਕਾਂ ਦੀ ਰਾਸ਼ੀ ਵਾਪਸ ਕਰ ਦਿੱਤੀ ਜਿੰਨ੍ਹਾਂ ਨੂੰ ਡਰਾਅ ਰਾਹੀ ਪਲਾਟ ਨਹੀਂ ਨਿਕਲੇ ਸਨ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਵੱਲੋਂ ਕਲੋਨੀ ਦੇ ਵਿਕਾਸ ਕਾਰਜ਼ਾਂ ਦੇ ਨੀਂਹ ਪੱਥਰ ਰੱਖਣ ਬਾਅਦ ਤਰੁੰਤ ਕੰਮ ਸ਼ੁਰੂ ਕਰ ਦਿੱਤੇ ਜਾਣਗੇ।