ਏਪੈਕਸ ਹਸਪਤਾਲ ’ਚ ਕਰਵਾਇਆ ਜਾਗਰੂਕਤਾ ਸੈਮੀਨਾਰ
ਏਪੈਕਸ ਹਸਪਤਾਲ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Wed, 08 Apr 2026 06:08 PM (IST)
Updated Date: Thu, 09 Apr 2026 04:05 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਵਰਲਡ ਹੈਲਥ ਡੇ ਦੇ ਮੌਕੇ ‘ਤੇ ਏਪੈਕਸ ਹਸਪਤਾਲ ਰਾਮਪੁਰਾ ਫੂਲ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਹਸਪਤਾਲ ਦੀ ਡਾ. ਸਿਮਰਪ੍ਰੀਤ ਕੌਰ ਮਾਨ (ਐਮਡੀ ਮੈਡੀਸਨ) ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਸੰਭਾਲ ਸਬੰਧੀ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਖਾਸ ਤੌਰ ‘ਤੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਲੰਬੇ ਸਮੇਂ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਦਵਾਈ ਸਿਰਫ਼ ਡਾਕਟਰ ਦੀ ਸਲਾਹ ਨਾਲ ਹੀ ਸ਼ੁਰੂ ਕਰਨੀ ਚਾਹੀਦੀ ਹੈ। ਆਪਣੇ ਮਨ ਨਾਲ ਦਵਾਈ ਲੈਣਾ ਜਾਂ ਬਿਨਾਂ ਸਲਾਹ ਦੇ ਇਸ ਨੂੰ ਬੰਦ ਕਰ ਦੇਣਾ ਸਿਹਤ ਲਈ ਘਾਤਕ ਸਾਬਤ ਹੋ ਸਕਦਾ ਹੈ। ਡਾ. ਮਾਨ ਨੇ ਦੱਸਿਆ ਕਿ ਬਹੁਤ ਸਾਰੇ ਮਰੀਜ਼ ਥੋੜ੍ਹੀ ਬਿਹਤਰੀ ਮਹਿਸੂਸ ਹੋਣ ‘ਤੇ ਦਵਾਈ ਛੱਡ ਦਿੰਦੇ ਹਨ, ਜਿਸ ਨਾਲ ਬਿਮਾਰੀ ਦੁਬਾਰਾ ਵੱਧ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸਮੇਂ-ਸਮੇਂ ‘ਤੇ ਸਿਹਤ ਜਾਂਚ ਕਰਵਾਉਣ, ਸੰਤੁਲਿਤ ਖੁਰਾਕ ਲੈਣ, ਅਤੇ ਤਣਾਅ ਤੋਂ ਦੂਰ ਰਹਿਣ ਦੀ ਸਲਾਹ ਵੀ ਦਿੱਤੀ। ਸੈਮੀਨਾਰ ਦੌਰਾਨ ਮਰੀਜ਼ਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਅੰਤ ਵਿਚ ਹਸਪਤਾਲ ਪ੍ਰਬੰਧਕਾਂ ਵੱਲੋਂ ਆਏ ਹੋਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਡਾ. ਗੁਰਿੰਦਰ ਸਿੰਘ ਮਾਨ, ਡਾ. ਨਿਖਿਲ ਜੌੜਾ, ਗੁਰਲੀਨ ਕੌਰ ਰੰਧਾਵਾ, ਡਾ. ਰਾਜੀਵ ਚਾਵਲਾ ਤੇ ਸਮੂਹ ਸਟਾਫ਼ ਹਾਜ਼ਰ ਸਨ।