ਵਿਧਾਇਕ ਸਿੱਧੂ ਵੱਲੋਂ ਜਲਾਲ-ਹਾਕਮ ਸਿੰਘ ਵਾਲਾ ਸੜਕ ਚੌੜੀ ਕਰਵਾਉਣ ਦਾ ਕੰਮ ਸ਼ੁਰੂ
ਜਲਾਲ-ਹਾਕਮ ਸਿੰਘ ਵਾਲਾ 18 ਫੁੱਟ ਚੌੜੀ ਸੜਕ ਦਾ ਨਿਰਮਾਣ ਸ਼ੁਰੂ
Publish Date: Wed, 08 Apr 2026 07:03 PM (IST)
Updated Date: Thu, 09 Apr 2026 04:08 AM (IST)

-ਕਿਹਾ, ਜਲਾਲ-ਹਾਕਮ ਸਿੰਘ ਵਾਲਾ 18 ਫੁੱਟ ਚੌੜੀ ਸੜਕ ਦਾ 8.10 ਕਰੋੜ ਆਵੇਗੀ ਲਾਗਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਹਲਕਾ ਰਾਮਪੁਰਾ ਫੂਲ ਦੇ ਅਧੀਨ ਆਉਂਦੇ ਪਿੰਡ ਜਲਾਲ ਤੋਂ ਹਾਕਮ ਸਿੰਘ ਵਾਲਾ ਤੱਕ ਬਣਨ ਵਾਲੀ 18 ਫੁੱਟਚੌੜੀ ਮੁੱਖ ਸੜਕ ਦੇ ਨਿਰਮਾਣ ਕਾਰਜਾਂ ਦੀ ਅੱਜ ਸ਼ੁਰੂਆਤ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਕਰਵਾਈ। ਵਿਧਾਇਕ ਸਿੱਧੂ ਨੇ ਜਾਣਕਾਰੀ ਦਿੱਤੀ ਕਿ ਲਗਭਗ 8.10 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਇਸ ਸੜਕ ਨਾਲ ਇਲਾਕੇ ਦੇ ਲੋਕਾਂ ਦੀ 11 ਸਾਲਾਂ ਦੀ ਲੰਮੀ ਉਡੀਕ ਖ਼ਤਮ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਸੜ ਕਇਤਿਹਾਸਕ ਨਗਰ ਸਮਾਧ ਭਾਈ ਨਾਲ ਜੋੜਦੀ ਹੈ, ਜਿੱਥੇ ਨਾਨਕਸਰ ਗੁਰੂਦੁਆਰਾ ਸਾਹਿਬ ਅਤੇ ਭਾਈ ਰੂਪਚੰਦ ਗੁਰੂਦੁਆਰਾ ਸਾਹਿਬ ਸਥਿਤ ਹਨ। ਮੇਲਿਆਂ ਤੇ ਧਾਰਮਿਕ ਸਮਾਗਮਾਂ ਦੌਰਾਨ ਹਜ਼ਾਰਾਂ ਸ਼ਰਧਾਲੂ ਇਸ ਰਸਤੇ ਦੀ ਵਰਤੋਂ ਕਰਦੇ ਹਨ, ਪਰ ਪਿਛਲੇ ਕਈ ਸਾਲਾਂ ਤੋਂ ਸੜਕ ਦੀ ਖ਼ਰਾਬ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਇਸ ਨਵੇਂ ਪ੍ਰੋਜੈਕਟ ਨਾਲ ਆਵਾਜਾਈ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ। ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਇਹ ਸੜਕ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇਲਾਕੇ ਦੇ ਵਿਕਾਸ ਦੀ ਨਵੀਂ ਦਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਲਈ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਵਰ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਧਾਰਮਿਕ ਯਾਤਰਾ ਯੋਜਨਾਵਾਂ ਰਾਹੀਂ ਸੰਗਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁਫ਼ਤ ਬਿਜਲੀ ਸਕੀਮ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਦਕਿ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰਕੇ ਸਿੱਖਿਆ ਪ੍ਰਣਾਲੀ ਨੂੰ ਨਵੀਂ ਉਚਾਈਆਂ ’ਤੇ ਲਿਆਂਦਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇਕੁਝ ਨੇਤਾ, ਖ਼ਾਸ ਕਰਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕਦੇ ਵੀ ਕਿਸਾਨਾਂ ਦੇ ਹਿੱਤਾਂ ਦੇ ਸੱਚੇ ਹਿਮਾਇਤੀ ਨਹੀਂ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਇਹ ਨੇਤਾ ਆਪਣੇ ਸਮੇਂ ਦੌਰਾਨ ਲੋਕਾਂ ਦੀ ਭਲਾਈ ਦੀ ਥਾਂ ਆਪਣੇ ਘਰ ਭਰਨ ਨੂੰ ਤਰਜੀਹ ਦਿੱਤੀ ਹੈ। ਜਦਕਿ ਮੌਜੂਦਾ ਸਰਕਾਰ ਲੋਕਾਂ ਦੀ ਸੇਵਾ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹਲਕੇ ਵਿੱਚ ਸੜਕਾਂ, ਪਾਣੀ, ਬਿਜਲੀ ਤੇ ਹੋਰ ਬੁਨਿਆਦੀ ਢਾਂਚੇ ਨਾਲ ਜੁੜੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਨਾਲ ਇਲਾਕੇ ਨੂੰ ਨਵੀਂ ਪਛਾਣ ਮਿਲ ਰਹੀ ਹੈ। ਇਸ ਮੌਕੇ ਬੇਅੰਤ ਸਿੰਘ ਧਾਲੀਵਾਲ ਚੇਅਰਮੈਨ ਮਾਰਕੀਟ ਕਮੇਟੀ ਭਗਤਾ, ਗੁਰਪ੍ਰੀਤ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸਰਪੰਚ ਹਰਪ੍ਰੀਤ ਸਿੰਘ ਭੋਡੀਪੁਰਾ, ਗੁਰਸੇਵਕ ਸਿੰਘਸਰਪੰਚ ਕੋਇਰ ਸਿੰਘ ਵਾਲਾ, ਭਿੰਦਾ ਅਕਲੀਆ ਸੀਨੀਅਰ ਆਪ ਆਗੂ, ਹਰਦੇਵ ਬੁੱਟਰ ਹਾਕਮ ਸਿੰਘ ਵਾਲਾ, ਨੌਜਵਾਨ ਆਗੂ ਗੁਰਪ੍ਰੀਤ ਜਲਾਲ ਆਦਿ ਹਾਜ਼ਰ ਸਨ।