ਲਾਪਰਵਾਹ ਚਾਲਕ ਖ਼ਿਲਾਫ਼ ਕੇਸ ਦਰਜ
ਲਾਪਰਵਾਹ ਚਾਲਕ ਖ਼ਿਲਾਫ਼ ਕੇਸ ਦਰਜ
Publish Date: Thu, 09 Apr 2026 04:39 PM (IST)
Updated Date: Fri, 10 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਲਾਪਰਵਾਹ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਜਸਵਿੰਦਰ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੇ ਦੱਸਿਆ ਕਿ ਉਸ ਦਾ ਭਰਾ ਸੁਖਮੰਦਰ ਸਿੰਘ (34) ਟਰੈਕਟਰ-ਟਰਾਲੀ ਲੈ ਕੇ ਜਾ ਰਿਹਾ ਸੀ ਕਿ ਜਦੋਂ ਪਿੰਡ ਗਹਿਰੀ ਬੁੱਟਰ ਕੋਲ ਪੁੱਜਾ ਤਾਂ ਪੁਸ਼ਪਿੰਦਰਾ ਸਿੰਘ ਵਾਸੀ ਕਾਦਰਪੁੱਰ ਜ਼ਿਲ੍ਹਾ ਕਾਂਸ਼ੀਰਾਮਪੁਰ ਯੂਪੀ ਨੇ ਘੋੜਾ ਟਰਾਲਾ-ਟਰੈਕਟਰ ਟਰਾਲੀ ਦੇ ਪਿੱਛੇ ਮਾਰਿਆ, ਜਿਸ ਕਾਰਨ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਏਮਜ਼ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਟਰਾਲਾ ਚਾਲਕ ਪੁਸ਼ਪਿੰਦਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।