ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ ਕਰਵਾਏ
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ ਕਰਵਾਏ
Publish Date: Thu, 09 Apr 2026 04:43 PM (IST)
Updated Date: Fri, 10 Apr 2026 04:05 AM (IST)
ਫੋਟੋ: 29 ਕੈਪਸ਼ਨ: ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਗੁਰਿੰਦਰ ਕੌਰ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਦਸਤਾਰ ਸਜਾਓ ਮੁਹਿੰਮ ਦੇ ਤਹਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਦਸਤਾਰ ਸਜਾ ਕੇ ਸਿੱਖੀ ਦੀ ਮਹਾਨਤਾ ਨੂੰ ਦਰਸਾਇਆ। ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਨੇ ਸਿੱਖੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੁਕਾਬਲੇ ਵਿਚ ਪਵਨਦੀਪ ਸਿੰਘ (ਗਿਆਰਵੀ ਆਰਟਸ) ਨੇ ਪਹਿਲਾ ਸਥਾਨ , ਹਰਕੀਰਤ ਸਿੰਘ (10ਵੀਂ ਲੋਟਸ) ਨੇ ਦੂਜਾ ਸਥਾਨ ਅਤੇ ਸੁਖਨਦੀਪ ਸਿੰਘ (ਗਿਆਰਵੀ ਕਾਮਰਸ) ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਆਪਣੀ ਵਿਰਾਸਤ ਪ੍ਰਤੀ ਸਤਿਕਾਰ ਅਤੇ ਜਾਣਕਾਰੀ ਵਧਦੀ ਹੈ। ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ 15 ਅਪ੍ਰੈਲ 2026 ਨੂੰ ਤਲਵੰਡੀ ਸਾਬੋ ਵਿਖੇ ਸਨਮਾਨਿਤ ਕੀਤਾ ਜਾਵੇਗਾ।