ਐਸੋਸੀਏਸ਼ਨ ਨੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਸਬੰਧੀ ਕੀਤੀ ਵਿਚਾਰ-ਚਰਚਾ
ਐਸੋਸੀਏਸ਼ਨ ਨੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਸਬੰਧੀ ਵਿਚਾਰ-ਚਰਚਾ ਕੀਤੀ
Publish Date: Thu, 09 Apr 2026 04:46 PM (IST)
Updated Date: Fri, 10 Apr 2026 04:05 AM (IST)
ਫੋਟੋ: 13 ਕੈਪਸਨ:ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਦੌਰਾਨ ਆਗੂ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਡਾ. ਮੇਵਾ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ’ਚ ਟੀਚਰ ਹੋਮ ਬਠਿੰਡਾ ਵਿਖੇ ਹੋਈ। ਜਿਸ ’ਚ 11 ਅਪ੍ਰੈਲ ਦੀ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਨੂੰ ਘੇਰਨ ਦੀ ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਸੂਬਾਈ ਚੇਅਰਮੈਨ ਡਾ. ਐਚਐਸ ਰਾਣੂ, ਜ਼ਿਲ੍ਹਾ ਜਰਨਲ ਸੈਕਟਰੀ ਮਨਪ੍ਰੀਤ ਸਿੰਘ ਧਾਲੀਵਾਲ, ਜ਼ਿਲ੍ਹਾ ਕੈਸ਼ੀਅਰ ਡਾ. ਭੁਪਿੰਦਰ ਸਿੰਘ, ਜ਼ਿਲ੍ਹਾ ਚੇਅਰਮੈਨ ਡਾਕਟਰ ਐਚਐਸ ਕੌਂਸਲ, ਜ਼ਿਲ੍ਹਾ ਸਰਪ੍ਰਸਤ ਬੂਟਾ ਸਿੰਘ ਸਿੱਧੂ, ਚਰਨਜੀਤ ਸਿੰਘ ਮੌੜ ਜ਼ਿਲ੍ਹਾ ਸਹਾਇਕ ਸਕੱਤਰ, ਬਲਾਕ ਭਗਤਾ ਦੇ ਪ੍ਰਧਾਨ ਡਾ. ਨਿਰਭੈ ਸਿੰਘ ਭਗਤਾ, ਸੰਗਤ ਬਲਾਕ ਦੇ ਪ੍ਰਧਾਨ ਅਤੇ ਸਟੇਟ ਦੇ ਮੀਤ ਪ੍ਰਧਾਨ ਡਾ. ਗੁਰਦੀਪ ਸਿੰਘ ਘੁੱਦਾ, ਰਾਮਪੁਰਾ ਬਲਾਕ ਦੇ ਪ੍ਰਧਾਨ ਦੇ ਨਿਰਮਲ ਸਿੰਘ, ਭੁੱਚੋ ਮੰਡੀ ਦੇ ਪ੍ਰਧਾਨ ਦੇ ਜਸਵੀਰ ਸਿੰਘ ਸੰਧੂ, ਬਲਾਕ ਬਠਿੰਡਾ 2 ਦੇ ਪ੍ਰਧਾਨ ਡਾ. ਰੇਸ਼ਮ ਸਿੰਘ, ਗੋਨਿਆਣਾ ਬਲਾਕ ਦੇ ਜਰਨਲ ਸੈਕਟਰੀ ਦੇ ਗੁਰਤੇਜ ਸਿੰਘ ਜੀਦਾ, ਮੌੜ ਬਲਾਕ ਤੋਂ ਡਾ. ਨਾਨਕ ਚੰਦ, ਮੁਕੇਸ਼ ਸ਼ਰਮਾ, ਰਾਜਵਿੰਦਰ ਸਿੰਘ ਗਰੇਵਾਲ ਤੇ ਹੋਰ ਸਾਥੀਆਂ ਨੇ ਹਿੱਸਾ ਲਿਆ।