ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਰਚਿਆ ਇਤਿਹਾਸ
ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਰਚਿਆ ਇਤਿਹਾਸ
Publish Date: Thu, 09 Apr 2026 05:05 PM (IST)
Updated Date: Fri, 10 Apr 2026 04:06 AM (IST)

* ਸਹਿਜਪ੍ਰੀਤ ਕੌਰ ਨੇ 96 ਫੀਸਦੀ ਅੰਕ ਲੈ ਕੇ ਹਾਸਲ ਕੀਤਾ ਪਹਿਲਾ ਸਥਾਨ ਫੋਟੋ: 16 ਕੈਪਸ਼ਨ: ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਕਾਲਜ ਸਟਾਫ ਨਾਲ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ : ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੀ ਇਕਾਈ ਮਾਤਾ ਸੁੰਦਰੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਏ ਭਾਗ ਪਹਿਲਾ (ਸਮੈਸਟਰ ਦੂਜਾ) ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੀਆਂ ਲਗਪਗ 80 ਫੀਸਦੀ ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਨੇ ਖੁਸ਼ੀ ਪ੍ਰਗਟ ਕਰਦਿਆਂ ਇਸ ਉਪਲਬਧੀ ਨੂੰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥਣਾਂ ਦੀ ਮਿਹਨਤ ਦਾ ਨਤੀਜਾ ਕਰਾਰ ਦਿੱਤਾ। ਉਨ੍ਹਾਂ ਸਫਲ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਉੱਤਮ ਨਤੀਜਿਆਂ ਦੀ ਆਸ ਜਤਾਈ। ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਦਾ ਨਤੀਜਾ ਪਿਛਲੇ ਸਾਲਾਂ ਨਾਲੋਂ ਸਭ ਤੋਂ ਵਧੀਆ ਰਿਹਾ ਹੈ। ਨਤੀਜਿਆਂ ਵਿਚ ਸਹਿਜਪ੍ਰੀਤ ਕੌਰ ਨੇ 96 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ , ਜੀਆਂ ਸ਼ਰਮਾ ਅਤੇ ਜਸ਼ਨਪ੍ਰੀਤ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਹੁਸਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ 93 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਹ ਸਫਲਤਾ ਬਿਨਾਂ ਟਿਊਸ਼ਨ ਦੇ ਸਿਰਫ ਕਾਲਜ ਦੀ ਪੜ੍ਹਾਈ ਨਾਲ ਸੰਭਵ ਹੋਈ ਹੈ, ਜੋ ਸੰਸਥਾ ਦੀ ਗੁਣਵੱਤਾ ਵਾਲੀ ਸਿੱਖਿਆ ਦਾ ਪ੍ਰਮਾਣ ਹੈ। ਇਸ ਮੌਕੇ ਡਾਇਰੈਕਟਰ ਸਿੰਬਲਜੀਤ ਕੌਰ ਅਤੇ ਖਜਾਨਚੀ ਪ੍ਰਸ਼ੋਤਮ ਕੌਰ ਸਮੇਤ ਸਮੂਹ ਅਧਿਆਪਕ ਵਰਗ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।