ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਵੱਲੋਂ ਸੰਕੇਤਕ ਧਰਨਾ 11 ਨੂੰ
ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਵੱਲੋਂ 11 ਅਪ੍ਰੈਲ ਨੂੰ ਸੰਕੇਤਕ ਧਰਨਾ
Publish Date: Thu, 09 Apr 2026 05:06 PM (IST)
Updated Date: Fri, 10 Apr 2026 04:06 AM (IST)
ਫੋਟੋ: 28 ਕੈਪਸ਼ਨ: ਦਿੜ੍ਹਬਾ ਹਲਕੇ ਵਿਚ ਸੰਕੇਤਕ ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਮੈਂਬਰ। ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ 11 ਅਪ੍ਰੈਲ ਨੂੰ ਵਿੱਤ ਮੰਤਰੀ ਦੇ ਦਿੜ੍ਹਬਾ ਹਲਕੇ ਵਿਚ ਸੰਕੇਤਕ ਧਰਨਾ ਦੇਵੇਗੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਦੱਸਿਆ ਕਿ ਧਰਨਾ ਲਗਾਉਣ ਤੋਂ ਬਾਅਦ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਧਰਨੇ ਵਿਚ ਬਠਿੰਡਾ ਦੇ ਐਸਐਲਏ ਸਾਥੀ ਵੀ ਸ਼ਾਮਲ ਹੋਣਗੇ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਕਿਹਾ ਕਿ 2011 ਵਿਚ ਐੱਸਐੱਲਏ ਕੇਡਰ ਦੇ ਬਰਾਬਰ ਦੀਆਂ ਆਸਾਮੀਆਂ ਨੂੰ ਉੱਚੇਰੇ ਪੇ ਸਕੇਲ ਦੇ ਕੇ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ। ਇਸ ਨੂੰ ਬਹਾਲ ਕਰਵਾਉਣ ਲਈ ਯੂਨੀਅਨ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਭਵਿੱਖ ’ਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਸਪਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਮੌੜ, ਸੰਯੁਕਤ ਸਕੱਤਰ ਗੁਰਦੀਪ ਸਿੰਘ ਰਾਮਪੁਰਾ, ਵਿੱਤ ਸਕੱਤਰ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਪ੍ਰੈੱਸ ਸਕੱਤਰ ਹਰਿੰਦਰ ਸਿੰਘ ਮੱਲਕੇ, ਜਥੇਬੰਦਕ ਸਕੱਤਰ ਰਾਜਵੰਤ ਸਿੰਘ ਬੇਗਾ, ਜਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਖਿਆਲੀਵਾਲਾ, ਟਿੰਕੂ ਚਾਵਲਾ ਤੇ ਮੁਕੇਸ਼ ਕੋੜਾ ਵੀ ਮੌਜੂਦ ਸਨ।