ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ
ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ
Publish Date: Thu, 09 Apr 2026 05:16 PM (IST)
Updated Date: Fri, 10 Apr 2026 04:08 AM (IST)

ਫੋਟੋ: 14 ਕੈਪਸ਼ਨ : ਸਰਕਾਰੀ ਰਾਜਿੰਦਰਾ ਕਾਲਜ ’ਚ ਜਾਗਰੂਕਤਾ ਕੈਂਪ ਦੌਰਾਨ ਮੌਜੂਦ ਡੀਸੀ ਰਾਜੇਸ਼ ਧੀਮਾਨ, ਸੰਚਾਲਕ ਰੁਪਿੰਦਰਜੀਤ ਸਿੰਘ ਤੇ ਵਿਦਿਆਰਥੀ। ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿੰਦਗੀ ਜ਼ਿੰਦਾਬਾਦ ਮਿਸ਼ਨ, ਗਲੋਬਲ ਸਿੱਖਸ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਉਪਰਾਲੇ ਹੇਠ ਨਸ਼ਾ ਮੁਕਤੀ ਮੁਹਿੰਮ ਤਹਿਤ ਜਾਗਰੂਕਤਾ ਵਰਕਸ਼ਾਪ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਲਗਾਈ ਗਈ। ਇਸ ਕੈਂਪ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 250 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਕਲਪ ਲਿਆ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਸਰਕਾਰ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ, ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ। ਇਸ ਦੌਰਾਨ ਜ਼ਿੰਦਗੀ ਜ਼ਿੰਦਾਬਾਦ ਮਿਸ਼ਨ ਦੇ ਸੰਚਾਲਕ ਰੁਪਿੰਦਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ “ਲਾਈਫ ਨੈਵੀਗੇਟਰ” ਤੇ “ਟੀਨਏਜਰਜ਼” ਵਰਗੇ ਵਿਸ਼ਿਆਂ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਮਾਨਸਿਕ ਦਬਾਅ ਨਾਲ ਨਜਿੱਠਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਡਾਕਟਰਾਂ ਅਤੇ ਕੌਂਸਲਰਾਂ ਵੱਲੋਂ ਵਿਦਿਆਰਥੀਆਂ ਨਾਲ ਖੁੱਲ੍ਹੀ ਚਰਚਾ ਕਰਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਕੈਂਪ ਵਿਚ ਹਾਜ਼ਰ ਅਧਿਕਾਰੀਆਂ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਖੁਦ ਵੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਇਸ ਮੌਕੇ ਸਮਾਜਸੇਵੀ ਮੇਜਰ ਸਿੰਘ, ਗੁਰਮੀਤ ਸਿੰਘ, ਨਿਰਵੀਰ ਸਿੰਘ, ਡਾ. ਇੰਦਰਜੋਤ ਕੌਰ, ਰਘਵੀਰ ਸਿੰਘ ਮਾਨ, ਕ੍ਰਿਸ਼ਨ ਕੁਮਾਰ, ਸੋਨੀਆ ਨਾਇਰ, ਸੁਖਮੰਦਰ ਸਿੰਘ ਗੁਰੂਸਰ, ਕੁਲਦੀਪ ਸਿੰਘ, ਗਗਨਦੀਪ ਬਹਿਣੀਵਾਲ, ਅਮਨ ਗਿਆਨਾ, ਸੁਖਪਾਲ ਸਿੰਘ ਸਿੱਧੂ ਅਤੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੀ ਸਮੁੱਚੀ ਟੀਮ ਨੇ ਹਿੱਸਾ ਲਿਆ।