ਮਾਮੂਲੀ ਤਕਰਾਰ ਦੌਰਾਨ ਕੀਤੀ ਹਵਾਈ ਫਾਇਰਿੰਗ
ਮਾਮੂਲੀ ਤਕਰਾਰ ਦੌਰਾਨ ਕੀਤੀ ਹਵਾਈ ਫਾਇਰਿੰਗ
Publish Date: Thu, 09 Apr 2026 05:22 PM (IST)
Updated Date: Fri, 10 Apr 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਮਾਮੂਲੀ ਝਗੜੇ ਦੌਰਾਨ ਫਾਇਰਿੰਗ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਜੈ ਸਿੰਘ, ਰਾਜਨਦੀਪ ਕੌਰ, ਸੁਖਪ੍ਰੀਤ ਕੌਰ ਬਾਬਾ ਦੀਪ ਸਿੰਘ ਨਗਰ ਬਠਿੰਡਾ ਵਿਖੇ ਕਿਰਾਏ ਦੇ ਮਕਾਨ ’ਚ ਰਹਿੰਦੇ ਹਨ। 7 ਅਪ੍ਰੈਲ ਨੂੰ ਇਨ੍ਹਾਂ ਕੋਲ ਮੁਲਜਮ ਸੁਮਨਦੀਪ ਕੌਰ ਆਈ, ਜਿਨ੍ਹਾਂ ਦਾ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਅਜੈ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਜਿਸ ਕਾਰਨ ਮੁਹੱਲੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਸੁਮਨਦੀਪ ਕੌਰ ਦੀ ਭਾਲ ਕੀਤੀ ਜਾ ਰਹੀ ਹੈ।