ਬਠਿੰਡਾ ਕਾਲਜ ਆਫ ਲਾਅ ਵੱਲੋਂ ਸਕਿੱਲ ਟ੍ਰੇਨਿੰਗ ਸੈਂਟਰ ਦਾ ਉਦਘਾਟਨ
ਬਠਿੰਡਾ ਕਾਲਜ ਆਫ ਲਾ ਵੱਲੋਂ ਸਕਿੱਲ ਟ੍ਰੇਨਿੰਗ ਸੈਂਟਰ ਦਾ ਉਦਘਾਟਨ
Publish Date: Thu, 09 Apr 2026 05:23 PM (IST)
Updated Date: Fri, 10 Apr 2026 04:09 AM (IST)
ਫੋਟੋ: 15 ਕੈਪਸ਼ਨ:ਸਕਿੱਲ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਐਡਵੋਕੇਟ ਮੋਹਨ ਲਾਲ ਗਰਗ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਕਾਲਜ ਆਫ ਲਾਅ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਭੈਣ ਦਰਸ਼ਨਾ ਦੇਵੀ ਸਕਿੱਲ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਕੇਂਦਰ ਦਾ ਉਦਘਾਟਨ ਚੇਅਰਮੈਨ ਐਡਵੋਕੇਟ ਮੋਹਨ ਲਾਲ ਗਰਗ ਅਤੇ ਪ੍ਰਿੰਸਿਪਲ ਮਿਸ ਸਵਿਤਾ ਵੱਲੋਂ ਕੀਤਾ ਗਿਆ। ਇਹ ਕੇਂਦਰ ਮਹਿਲਾਵਾਂ ਨੂੰ ਸਿਲਾਈ ਅਤੇ ਬੇਸਿਕ ਕੰਪਿਊਟਰ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਸਿਲਾਈ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ ਅਤੇ ਇਸ ਦੀ ਇੰਚਾਰਜ ਵਜੋਂ ਸੰਦੀਪ ਕੌਰ ਨੂੰ ਨਿਯੁਕਤ ਕੀਤਾ ਗਿਆ। ਇਸ ਸਮਾਗਮ ’ਚ ਕਾਲਜ ਦੇ ਸਾਰੇ ਸਟਾਫ ਮੈਂਬਰ ਮੌਜੂਦ ਰਹੇ ਅਤੇ ਉਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਾਲਜ ਵੱਲੋਂ ਸਮਾਜਿਕ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਗਿਆ।