ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Thu, 09 Apr 2026 05:34 PM (IST)
Updated Date: Fri, 10 Apr 2026 04:09 AM (IST)
ਫੋਟੋ: 30 ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਬਹਾਦਰ ਸਿੰਘ ਮਲੂਕਾ, ਕੁਲਵਿੰਦਰ ਸਿੰਘ ਮਲੂਕਾ ਤੇ ਸਕੂਲ ਸਟਾਫ਼। ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿਖੇ ਬਹਾਦਰ ਸਿੰਘ ਮਲੂਕਾ ਅਤੇ ਕੁਲਵਿੰਦਰ ਸਿੰਘ ਮਲੂਕਾ ਵੱਲੋਂ ਸਲਾਨਾ ਇਮਤਿਹਾਨ ਵਿੱਚੋਂ ਸਾਰੀਆਂ ਜਮਾਤਾਂ ਦੇ ਪਹਿਲੀ ਅਤੇ ਦੂਜੀ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ (ਸਟੇਟ ਐਵਾਰਡੀ) ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਦਾਨੀ ਸੱਜਣ ਦਾ ਸਨਮਾਨ ਵੀ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ’ਚ ਹਰਜਿੰਦਰ ਸਿੰਘ ਬੁਰਜ ਥਰੋੜ ਵੱਲੋਂ ਮਹਿਮਾਨਾਂ, ਬੱਚਿਆਂ ਦੇ ਮਾਪਿਆਂ ਤੇ ਹਾਜ਼ਰੀਨਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ’ਚ ਜਗਸੀਰ ਸਿੰਘ ਭਗਤਾ ਸੀਐਮਟੀ, ਅਮਰੀਕ ਸਿੰਘ ਕਲਿਆਣ, ਹਰਜਿੰਦਰ ਸਿੰਘ ਬੁਰਜ ਥਰੋੜ, ਕੁਲਦੀਪ ਸ਼ਰਮਾ ਭਗਤਾ, ਸੁਖਜੀਤ ਕੌਰ ਕਲਿਆਣ, ਜਸਵਿੰਦਰ ਕੌਰ, ਸੁਖਜਿੰਦਰ ਸਿੰਘ ਘਣੀਆਂ, ਰਾਜਵਿੰਦਰ ਕੌਰ, ਮਨਦੀਪ ਕੌਰ, ਮਨਦੀਪ ਕੌਰ ਬੱਬੂ ਅਧਿਆਪਕ ਆਦਿ ਹਾਜ਼ਰ ਸਨ।