ਕਬਜ਼ਾ ਕਰਨ ਦੇ ਦੋਸ਼ ਹੇਠ 9 ਨਾਮਜ਼ਦ
ਕਬਜ਼ਾ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Thu, 09 Apr 2026 05:39 PM (IST)
Updated Date: Fri, 10 Apr 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਖੇਤ ਦੀ ਚਾਰਦੀਵਾਰੀ ਨੂੰ ਢਾਹ ਕੇ ਕਬਜ਼ਾ ਕਰਨ ਦੇ ਦੋਸ਼ ਹੇਠ ਪੁਲਿਸ ਨੇ 9 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਗੁਰਮੀਤ ਸਿੰਘ ਵਾਸੀ ਪੁਰਾਣਾ ਥਾਣਾ ਬਠਿੰਡਾ ਨੇ ਦੱਸਿਆ ਕਿ ਹਰਜੀਤ ਸਿੰਘ, ਕਰਮਜੀਤ ਕੌਰ ਵਾਸੀ ਪੁਰਾਣਾ ਥਾਣਾ ਬਠਿੰਡਾ, ਸਤਨਾਮ ਸਿੰਘ ਵਾਸੀ ਪਿੰਡ ਜੰਡਾਂਵਾਲਾ ਨੇ ਆਪਣੇ ਪੰਜ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੇ ਖੇਤ ਦੀ ਚਾਰਦੀਵਾਰੀ ਢਾਹ ਦਿੱਤੀ ਅਤੇ ਕਬਜ਼ਾ ਕਰਨ ਦਾ ਯਤਨ ਕੀਤਾ। ਪੀੜਤ ਨੇ ਦੱਸਿਆ ਕਿ ਇਸ ਤੋਂ ਬਾਅਦ 7 ਅਪ੍ਰੈਲ ਨੂੰ ਮੁਲਜਮਾਂ ਨੇ ਫਿਰ ਤੋਂ ਬਹਿਮਣ ਦੀਵਾਨਾ ਰੋਡ ’ਤੇ ਉਸ ਦੇ ਖੇਤ ਦੀ ਚਾਰਦੀਵਾਰੀ ਨੂੰ ਢਾਹ ਕੇ ਸਮਾਨ ਚੋਰੀ ਕਰ ਲਿਆ ਅਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਨਵਯੁੱਗਦੀਪ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।