ਹਲਕਾ ਵਿਧਾਇਕ ਨੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ
ਹਲਕਾ ਵਿਧਾਇਕ ਨੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆ
Publish Date: Thu, 09 Apr 2026 05:47 PM (IST)
Updated Date: Fri, 10 Apr 2026 04:11 AM (IST)

* ਕਈ ਪਰਿਵਾਰ ਕਾਂਗਰਸ ਤੇ ਅਕਾਲੀ ਪਾਰਟੀ ਛੱਡ ਕੇ ‘ਆਪ’ ’ਚ ਹੋਏ ਸ਼ਾਮਲ ਫੋਟੋ: 17 ਕੈਪਸ਼ਨ: ਪਿੰਡ ਗੁਰਥੜੀ ਵਿਚ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ : ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਪਿੰਡ ਗੁਰਥੜੀ ਦਾ ਦੌਰਾ ਕੀਤਾ। ਉਨ੍ਹਾਂ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਇਸ ਦੌਰਾਨ ਕਈ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਦੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਪਾਰਟੀ ਵੱਲੋਂ ਪੁਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ, ਜਿਸ ਨਾਲ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਲਾਭ ਹੋਇਆ ਹੈ ਤੇ ਇਸ ਦੇ ਨਤੀਜੇ ਵਜੋਂ ਮਹੱਤਵਪੂਰਨ ਵਿੱਤੀ ਬਚਤ ਹੋਈ ਹੈ। ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ’ਚ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਕੁਲਦੀਪ ਸਿੰਘ, ਗੋਰਾ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪੱਕਾ ਕਲਾਂ, ਕਾਲਾ ਸਿੰਘ ਸਰਪੰਚ ਗੁਰਥੜੀ, ਸਾਬਕਾ ਸਰਪੰਚ ਧਰਮਪਾਲ, ਬਿੰਦਰ ਸਿੰਘ, ਮਨਜਿੰਦਰ ਸਿੰਘ, ਸਿਕੰਦਰ ਸਿੰਘ ਮਿੱਠੂ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਬੂਟਾ ਸਿੰਘ, ਗੁਰਜੰਟ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਗੁਰਮੇਲ ਸਿੰਘ ਬੱਗੜ ਸਿੰਘ, ਗੁਰਮੇਲ ਸਿੰਘ, ਖਾਲਸਾ ਧੀਰਾ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਪਾਲ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਮੰਜੂ ਕੌਰ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਮਹਿੰਗਾ ਸਿੰਘ ਵਾਈਸ ਚੇਅਰਮੈਨ ਬਲਾਕ ਤਲਵੰਡੀ ਸਾਬੋ, ਹਰਜੀਤ ਸਿੰਘ ਪ੍ਰਧਾਨ ਨਗਰ ਕੌਂਸਲ ਤਲਵੰਡੀ ਸਾਬੋਂ, ਗੁਰਤੇਜ ਸਿੰਘ ਜੋਗੇਵਾਲਾ ਤੋਂ ਇਲਾਵਾ ਪਿੰਡ ਵਾਸੀ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।