ਭੁੱਚੋ ਹਲਕੇ ’ਚ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ
ਭੁੱਚੋ ਹਲਕੇ ਵਿਚ ਗੜੇਮਾਰੀ ਕਾਰਨ ਨੁਕਸਾਨੀ ਫਸਲਾਂ ਦਾ ਜਾਇਜ਼ਾ ਲਿਆ
Publish Date: Thu, 09 Apr 2026 05:54 PM (IST)
Updated Date: Fri, 10 Apr 2026 04:12 AM (IST)

* ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਕੀਤੀ ਮੰਗ ਫੋਟੋ: 18 ਕੈਪਸ਼ਨ: ਭੁੱਚੋਂ ਹਲਕੇ ਵਿਚ ਗੜੇਮਾਰੀ ਕਾਰਨ ਨੁਕਸਾਨ ਹੋਈਆਂ ਫਸਲਾਂ ਸਬੰਧੀ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੁੱਚੋ ਮੰਡੀ : ਹਲਕਾ ਭੁੱਚੋ ਦੇ ਕਈ ਪਿੰਡਾਂ ਵਿਚ ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਸਬੰਧੀ ਨੁਕਸਾਨ ਦਾ ਜਾਇਜ਼ਾ ਲੈਣ ਤੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਐੱਮਪੀ, ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਤੇ ਚੇਅਰਮੈਨ ਕੇਕੇਸੀ ਵਿਭਾਗ ਕਾਂਗਰਸ ਪੰਜਾਬ ਕਿਰਨਜੀਤ ਸਿੰਘ ਗਹਿਰੀ ਸਮੇਤ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਆਗੂ ਖੇਤਾਂ ’ਚ ਪਹੁੰਚੇ। ਦੌਰੇ ਦੌਰਾਨ ਰਾਜਾ ਵੜਿੰਗ ਨੇ ਖੇਤਾਂ ’ਚ ਹੋਏ ਨੁਕਸਾਨ ਨੂੰ ਦੇਖਦਿਆਂ ਤੁਰੰਤ ਸਰਕਾਰ ਵੱਲੋਂ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਡੀਸੀ ਬਠਿੰਡਾ ਨਾਲ ਫੋਨ ‘ਤੇ ਗੱਲ ਕਰਕੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਮਜ਼ਦੂਰਾਂ ਲਈ ਜਲਦ ਗਿਰਦਾਵਰੀ ਕਰਨ ਅਤੇ ਰਾਹਤ ਰਾਸ਼ੀ ਦੇਣ ਦੀ ਅਪੀਲ ਕੀਤੀ। ਰਾਜਾ ਵੜਿੰਗ ਨੇ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਪੀੜਤਾਂ ਨੂੰ ਜਲਦੀ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਕਾਂਗਰਸ ਪਾਰਟੀ ਧਰਨੇ ਅਤੇ ਪ੍ਰਦਰਸ਼ਨ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇਸ ਮੌਕੇ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਕਾਲੀ ਦਲ ਇਕ-ਦੂਜੇ ਨੂੰ ਕਿਕਲੀਆ ਸੁਣਾਉਣ ਵਿਚ ਮਸਤ ਹਨ, ਜਦੋਂਕਿ ਇਸ ਸਮੇਂ ਕਿਸਾਨਾਂ ਦੇ ਜਖਮਾਂ ‘ਤੇ ਮਲਹਮ ਲਾਉਣ ਦੀ ਲੋੜ ਹੈ। ਪ੍ਰੀਤਮ ਸਿੰਘ ਕੋਟਭਾਈ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਹਰ ਮੁਸ਼ਕਲ ਘੜੀ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਖੜੀ ਹੈ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਦੌਰੇ ਦੌਰਾਨ ਕਿਰਨਦੀਪ ਕੌਰ ਵਿਰਕ, ਗਾਂਧੀ ਸਿੱਧੂ, ਜਸਵੀਰ ਸਿੰਘ ਗੋਬਿੰਦਪੁਰਾ, ਜਸਪ੍ਰੀਤ ਸਿੰਘ ਭਲਾਈਆਣਾ, ਮਲਕੀਤ ਸਿੰਘ, ਬਲਤੇਜ ਸਿੰਘ ਬਾਦਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਤੇ ਵਰਕਰ ਹਾਜ਼ਰ ਸਨ।