ਜ਼ਹਿਰੀਲੀ ਚੀਜ਼ ਨਿਗਲ ਕੇ ਝੀਲ ’ਚ ਮਾਰੀ ਛਾਲ
ਜ਼ਹਿਰੀਲੀ ਚੀਜ਼ ਨਿਗਲ ਕੇ ਝੀਲ ’ਚ ਮਾਰੀ ਛਾਲ
Publish Date: Thu, 09 Apr 2026 05:59 PM (IST)
Updated Date: Fri, 10 Apr 2026 04:12 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਝੀਲ ਨੰਬਰ-1 ’ਚ ਵੀਰਵਾਰ ਨੂੰ ਇਕ ਈ-ਰਿਕਸ਼ਾ ਚਾਲਕ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਬਾਅਦ ਝੀਲ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਤੁਰੰਤ ਮੌਕੇ ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਝੀਲ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ (24), ਪੁੱਤਰ ਚਮਕੌਰ ਸਿੰਘ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ। ਇਸ ਸਮੇਂ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੇ ਦੱਸਿਆ ਕਿ ਉਹ ਘਰੇਲੂ ਝਗੜਿਆਂ ਕਾਰਨ ਮਾਨਸਿਕ ਤਣਾਅ ’ਚ ਸੀ ਅਤੇ ਪਤਨੀ ਨਾਲ ਚੱਲ ਰਹੇ ਵਿਵਾਦ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਇਸ ਦੌਰਾਨ ਸਹਾਰਾ ਟੀਮ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਕਿਸੇ ਹੋਰ ਹਸਪਤਾਲ ਲੈ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।