ਕਾਂਗਰਸ ਪ੍ਰਧਾਨ ਖੜਗੇ ’ਤੇ ਮਾਮਲਾ ਦਰਜ ਕਰਨ ਲਈ ਭਾਜਪਾ ਨੇ ਦਿੱਤਾ ਮੰਗ ਪੱਤਰ
ਕਾਂਗਰਸ ਪ੍ਰਧਾਨ ਖੜਗੇ ’ਤੇ ਮਾਮਲਾ ਦਰਜ ਕਰਨ ਲਈ ਭਾਜਪਾ ਨੇ ਦਿੱਤਾ ਮੰਗ ਪੱਤਰ
Publish Date: Thu, 09 Apr 2026 06:07 PM (IST)
Updated Date: Fri, 10 Apr 2026 04:12 AM (IST)

ਫੋਟੋ:27 ਕੈਪਸ਼ਨ: ਐਸਪੀ ਹਿਨਾ ਗੁਪਤਾ ਮੰਗ ਪੱਤਰ ਸੌਂਪਦੇ ਹੋਏ ਭਾਜਪਾ ਆਗੂ ਸੁਖਪਾਲ ਸਰਾਂ, ਇੰਜ. ਰੁਪਿੰਦਰਜੀਤ ਸਿੰਘ ਤੇ ਸੰਦੀਪ ਅਗਰਵਾਲ। ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਮੁਸਲਿਮ ਸਮਾਜ ਦੇ ਇਕ ਪ੍ਰੋਗਰਾਮ ’ਚ ਭਾਜਪਾ ਤੇ ਆਰਐੱਸਐੱਸ ਨੂੰ ਮਾਰਨ ਬਾਰੇ ਦਿੱਤੇ ਗਏ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਭਾਜਪਾ ਦੇ ਸਾਬਕਾ ਪ੍ਰਦੇਸ਼ ਸਕੱਤਰ ਸੁਖਪਾਲ ਸਿੰਘ ਸਰਾਂ ਦੀ ਅਗਾਈ ਹੇਠ ਐੱਸਪੀ ਹਿਨਾ ਗੁਪਤਾ ਨੂੰ ਮੰਗ ਪੱਤਰ ਦਿੱਤਾ। ਭਾਜਪਾ ਆਗੂਆਂ ਨੇ ਮੱਲਿਕਾਰਜੁਨ ਖੜਗੇ ’ਤੇ ਨੈਸ਼ਨਲ ਸਕਿਉਰਟੀ ਐਕਟ ਤੇ ਦੇਸ਼ ਦੀ ਅਮਨ-ਸ਼ਾਂਤੀ ਭੰਗ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਤੇ ਮਲਿਕਾ ਅਰਜੁਨ ਖੜਗੇ ਦੇ ਬਿਆਨ ਦੀ ਸੀਡੀ ਨਾਲ ਸੌਂਪੀ ਗਈ। ਭਾਜਪਾ ਆਗੂ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਖੜਗੇ ਦਾ ਬਿਆਨ ਕਾਂਗਰਸ ਦੀ ਮਨਸਿਕਤਾ ਨੂੰ ਦਰਸਾਉਂਦਾ ਹੈ ਕਿ ਕਿਵੇਂ ਪੂਰੀ ਕਾਂਗਰਸ ਹਿੰਦੂ ਭਾਈਚਾਰੇ ਨਾਲ ਨਫਰਤ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੁਲਿਸ ਨੇ ਮਾਮਲਾ ਦਰਜ ਨਾ ਕੀਤਾ ਤਾਂ ਉਹ ਮਜਬੂਰਨ ਹਾਈਕੋਰਟ ਦਾ ਰੁਖ ਕਰਨਗੇ। ਨਾਲ ਹੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਅਜਿਹੀ ਬਿਆਨਬਾਜ਼ੀ ਕਰਨ ਵਾਲੀ ਕਾਂਗਰਸ ਦੀ ਮਾਨਤਾ ਰੱਦ ਕੀਤੀ ਜਾਵੇ ਅਤੇ ਦੇਸ਼ ਭਰ ਵਿੱਚ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਚੋਣ ਲੜਨ ਵਾਲਿਆਂ ਨੂੰ ਅਯੋਗ ਐਲਾਨਿਆ ਜਾਵੇ। ਆਗੂਆਂ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਖੂਨ ਦੀ ਰਾਜਨੀਤੀ ਕਰਦੀ ਆਈ ਹੈ। ਇਸ ਮੌਕੇ ਭਾਜਪਾ ਦੇ ਦੀਪਕ ਕਲੋਈ, ਅਵਿਨਾਸ਼ ਤਿਵਾੜੀ, ਪਰਮਿੰਦਰ ਬਾਂਸਲ, ਹਰੀ ਓਮ ਚੌਹਾਨ ਤੇ ਹੋਰ ਵਰਕਰ ਹਾਜ਼ਰ ਸਨ।