ਚੇਅਰਮੈਨ ਮਲੂਕਾ ਨੇ ਬੇਮੌਸਮੇਂ ਮੀਂਹ 'ਤੇ ਜਤਾਈ ਚਿੰਤਾ
ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਬੇਮੌਸਮੇਂ ਮੀਂਹ 'ਤੇ ਜਤਾਈ ਚਿੰਤਾ
Publish Date: Thu, 09 Apr 2026 06:08 PM (IST)
Updated Date: Fri, 10 Apr 2026 04:12 AM (IST)

ਫੋਟੋ: 31 ਕੈਪਸ਼ਨ: ਚੇਅਰਮੈਨ ਕੁਲਵੰਤ ਸਿੰਘ ਮਲੂਕਾ ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ-ਸਮਾਧ ਭਾਈ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਵੱਲੋਂ ਪੈ ਰਹੇ ਬੇਮੌਸਮੇ ਮੀਂਹ ਅਤੇ ਭਿਆਨਕ ਗੜੇਮਾਰੀ ਕਾਰਨ ਕਿਸਾਨਾਂ ਨੂੰ ਹੋਏ ਵੱਡੇ ਨੁਕਸਾਨ ‘ਤੇ ਗੰਭੀਰ ਚਿੰਤਾ ਜਤਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਪੱਕੀ ਕਣਕ ਅਤੇ ਹੋਰ ਫਸਲਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ। ਜਿਸ ਨਾਲ ਕਿਸਾਨਾਂ ਦੀ ਮਿਹਨਤ ਮਿੰਟਾਂ ਵਿਚ ਬਰਬਾਦ ਹੋ ਗਈ। ਉਨ੍ਹਾਂ ਦੱਸਿਆ ਕਿ ਕਿਸਾਨ ਪਹਿਲਾਂ ਹੀ ਰੇਹਾਂ , ਸਪਰੇਹਾਂ, ਬੀਜ, ਖਾਦ ਅਤੇ ਸਿੰਚਾਈ ‘ਤੇ ਭਾਰੀ ਖਰਚਾ ਕਰ ਚੁੱਕੇ ਹੁੰਦੇ ਹਨ। ਇਸ ਤੋਂ ਇਲਾਵਾ ਡੀਜ਼ਲ, ਮਜ਼ਦੂਰੀ ਅਤੇ ਮਸ਼ੀਨਰੀ ਦੇ ਵਧਦੇ ਖਰਚਿਆਂ ਨੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਹੋਰ ਵੀ ਕਮਜ਼ੋਰ ਕਰ ਦਿੱਤਾ ਹੈ। ਇਸ ਸਮੇਂ ਬੇਮੌਸਮੀ ਪਏ ਮੀਂਹ ਅਤੇ ਗੜੇਮਾਰੀ ਨਾਲ ਹੋਇਆ ਭਾਰੀ ਨੁਕਸਾਨ ਉਨ੍ਹਾਂ ਲਈ ਦੂਹਰਾ ਝਟਕਾ ਸਾਬਤ ਹੋਇਆ ਹੈ। ਉਨ੍ਹਾਂ ਨੇ ਕਿਸਾਨਾਂ ਨਾਲ ਹਮਦਰਦੀ ਜਤਾਉਂਦੇ ਹੋਏ ਸਰਕਾਰ ਨੂੰ ਕਿਹਾ ਕਿ ਇਸ ਬਰਸਾਤ ਨਾਲ ਕਿਸਾਨਾਂ ਦੀ ਜੀਵਨ ਰੇਖਾ ‘ਤੇ ਵੱਜਿਆ ਇਕ ਵੱਡਾ ਝਟਕਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਪੈਕੇਜ਼ ਦਾ ਐਲਾਨ ਕੀਤਾ ਵੀ ਜਾਵੇ ।