ਸੜਕ ਹਾਦਸੇ ’ਚ 2 ਜ਼ਖ਼ਮੀ
ਸੜਕ ਹਾਦਸੇ ’ਚ 2 ਜ਼ਖ਼ਮੀ
Publish Date: Fri, 10 Apr 2026 04:55 PM (IST)
Updated Date: Sat, 11 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸਿਵਲ ਲਾਈਨ ਖੇਤਰ ਵਿਚ ਇਕ ਮੋਟਰਸਾਈਕਲ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਮਨਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਇਸੇ ਤਰ੍ਹਾਂ ਬਾਦਲ ਪੁਲ ’ਤੇ ਇਕ ਮੋਟਰਸਾਈਕਲ ਸਵਾਰ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਮੋਟਰਸਾਈਕਲ ਸਵਾਰ ਆਕਾਸ਼ਦੀਪ ਵਾਸੀ ਬੀੜ ਤਲਾਬ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ।