ਗਰਭਵਤੀ ਔਰਤਾਂ ਲਈ ਲਾਏ ਵਿਸ਼ੇਸ਼ ਕੈਂਪ
ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ ਲਗਾਏ
Publish Date: Fri, 10 Apr 2026 04:57 PM (IST)
Updated Date: Sat, 11 Apr 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪ੍ਰਧਾਨ ਮੰਤਰੀ ਮਾਤ੍ਰਤਿਵ ਅਭਿਆਨ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਨਾਂ ਵਿਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ, ਮਾਂ ਤੇ ਬੱਚੇ ਦੀ ਸਿਹਤ ਨੂੰ ਸੁਧਾਰਨਾ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਗਰਭਵਤੀਆਂ ਦੀ ਮੁਫ਼ਤ ਜਾਂਚ, ਖੂਨ ਦੀ ਜਾਂਚ, ਬਲੱਡ ਪ੍ਰੈਸ਼ਰ, ਹਿਮੋਗਲੋਬਿਨ ਲੈਵਲ, ਸ਼ੂਗਰ ਟੈਸਟ ਤੇ ਅਲਟਰਾ ਸਾਊਂਡ ਆਦਿ ਸਹੂਲਤਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਇਸ ਨਾਲ ਹੀ ਉਨ੍ਹਾਂ ਨੂੰ ਪੋਸ਼ਣ, ਟੀਕਾਕਰਨ ਤੇ ਸੁਰੱਖਿਅਤ ਡਲਿਵਰੀ ਸਬੰਧੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ। ਇਸ ਅਭਿਆਨ ਦਾ ਉਦੇਸ਼ ਹਾਈ ਰਿਸਕ ਗਰਭਵਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਗਰਭਵਤੀਆਂ ਨੂੰ ਗਰਭ ਅਵਸਥਾ ਦੌਰਾਨ ਪੌਸ਼ਟਿਕ ਖੁਰਾਕ, ਆਇਰਨ ਤੇ ਕੈਲਸ਼ੀਅਮ ਦੀਆਂ ਗੋਲੀਆਂ ਦਾ ਮਹੱਤਵ, ਸਮੇਂ-ਸਮੇਂ ਤੇ ਚੈੱਕਅੱਪ ਕਰਵਾਉਣ ਅਤੇ ਸੰਸਥਾਗਤ ਡਿਲੀਵਰੀ ਦੀ ਲੋੜ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬਜ਼ਾਰੂ ਜੰਕ ਫੂਡ ਅਤੇ ਕੋਲਡ ਡਰਿੰਕਸ ਦੇ ਸਿਹਤ ਉੱਤੇ ਪੈਣ ਵਾਲੇ ਨੁਕਸਾਨਾਂ ਸਮੇਤ ਗਰਭ ਦੌਰਾਨ ਪਲਾਸਟਿਕ ਦੇ ਭਾਂਡਿਆਂ ਦੀ ਵਰਤੋਂ ਦੇ ਨੁਕਸਾਨਾਂ ਤੋਂ ਵੀ ਜਾਣੂ ਕਰਵਾਇਆ।