ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਦੀ ਮੌਤ
ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ
Publish Date: Fri, 10 Apr 2026 04:58 PM (IST)
Updated Date: Sat, 11 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਹਰਪ੍ਰੀਤ ਸਿੰਘ ਵਾਸੀ ਪਿੰਡ ਲੇਲੇਵਾਲਾ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਸੁਖਪ੍ਰੀਤ ਸਿੰਘ ਵਾਸੀ ਲੇਲੇਵਾਲਾ, ਨਿੱਕਾ ਸਿੰਘ ਵਾਸੀ ਭਾਗੀਬਾਂਦਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਢੱਡੇ ਕੋਲ ਪੁੱਜਾ ਤਾਂ ਇਕ ਰਿਟਜ ਕਾਰ ਨੰਬਰ ਪੀਬੀ03 ਬੀਈ 1350 ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸੁਖਪ੍ਰੀਤ ਸਿੰਘ 27 ਸਾਲਾਂ ਦੀ ਮੌਤ ਹੋ ਗਈ। ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਰਿਟਜ਼ ਕਾਰ ਦੇ ਅਣਪਛਾਤੇ ਚਾਲਕ ਖਿਲਾਫ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।