ਕੰਨਾਂ ’ਚੋਂ ਵਾਲੀਆਂ ਝਪਟਣ ਵਾਲੇ ਤਿੰਨ ਨਾਮਜ਼ਦ
ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਤਿੰਨ ਨਾਮਜ਼ਦ
Publish Date: Fri, 10 Apr 2026 04:59 PM (IST)
Updated Date: Sat, 11 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਦੀਆਂ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਯੁਵਰਾਜ ਸਿੰਘ ਵਾਸੀ ਘਨਈਆ ਨਗਰ ਬਠਿੰਡਾ ਨੇ ਦੱਸਿਆ ਕਿ ਉਹ ਆਪਣੇ ਸਕੂਟਰ ’ਤੇ ਸਵਾਰ ਹੋ ਕੇ ਆ ਰਿਹਾ ਸੀ ਕਿ ਜਦੋਂ ਉਹ ਨਾਮਦੇਵ ਰੋਡ ਕੋਲ ਪੁੱਜਾ ਤਾਂ ਆਕਾਸ਼ ਵਾਸੀ ਪਰਸਰਾਮ ਨਗਰ, ਮਨੀਸ਼ ਵਾਸੀ ਆਵਾ ਬਸਤੀ ਬਠਿੰਡਾ, ਕਰਨ ਵਾਸੀ ਪਰਸਰਾਮ ਨਗਰ ਨੇ ਉਸ ਨੂੰ ਘੇਰ ਲਿਆ ਤੇ ਉਸਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।