ਪੋਸ਼ਣ ਪਖਵਾੜਾ ਦੀ ਹੋਈ ਸ਼ੁਰੂਆਤ
ਪੋਸ਼ਣ ਪਖਵਾੜਾ ਦੀ ਸ਼ੁਰੂਆਤ
Publish Date: Fri, 10 Apr 2026 05:01 PM (IST)
Updated Date: Sat, 11 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੋਸ਼ਣ ਪਖਵਾੜਾ ਦੀ ਸ਼ੁਰੂਆਤ ਬੜੇ ਉਤਸ਼ਾਹ ਨਾਲ ਕੀਤੀ। ਇਹ ਮੁਹਿੰਮ ਮਹਿਲਾਵਾਂ ਤੇ ਬੱਚਿਆਂ ਵਿਚ ਪੋਸ਼ਣ ਸਬੰਧੀ ਜਾਗਰੂਕਤਾ ਵਧਾਉਣ ਲਈ ਸਮਰਪਿਤ ਹੈ, ਜਿਸ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ’ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਪੋਸ਼ਣ ਪਖਵਾੜੇ ਦੇ ਮੌਕੇ ’ਤੇ ਲੋਕਾਂ ’ਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਿਆਪਕ ਮੁਹਿੰਮਾਂ ਚਲਾਈਆਂ ਜਾਣਗੀਆਂ। ਮੁਹਿੰਮਾਂ ਦੌਰਾਨ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਹਰ ਵਰਗ ਦੇ ਲੋਕ ਸਿਹਤਮੰਦ ਜੀਵਨ ਅਪਣਾਉਣ ਵੱਲ ਪ੍ਰੇਰਿਤ ਹੋ ਸਕਣ। ਨਾਲ ਹੀ ਸਫ਼ਾਈ ਦੀ ਮਹੱਤਤਾ ਉਤੇ ਵੀ ਖ਼ਾਸ ਜ਼ੋਰ ਦਿੱਤਾ ਜਾਵੇਗਾ, ਜਿਸ ਨਾਲ ਬਿਮਾਰੀਆਂ ਤੋਂ ਬਚਾਅ ਸੰਭਵ ਬਣ ਸਕੇ। ਉਨ੍ਹਾਂ ਦੱਸਿਆ ਕਿ ਇਸਦੇ ਇਲਾਵਾ ਐਨੀਮੀਆ ਦੀ ਰੋਕਥਾਮ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਤੇ ਸਿਹਤਮੰਦ ਆਦਤਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।